ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ

ਫੋਟੋ ਕੈਪਸ਼ਨ- ਪ੍ਰਸ਼ਾਸ਼ਕੀ ਕੰਪਲੈਕਸ ਕਪੂਰਥਲਾ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਹੋਰ ਅਧਿਕਾਰੀ।

• ਵਧੀਕ ਡਿਪਟੀ ਕਮਿਸ਼ਨਰਾਂ ਤੇ ਸਾਰੇ ਵਿਭਾਗੀ ਮੁਖੀਆਂ ਨਾਲ ਮੀਟਿੰਗ

ਕਪੂਰਥਲਾ  (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ): ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਨੂੰ ਲਾਗੂ ਕੀਤੇ ਜਾਣ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰਾਂ ਤੇ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ  ਕਿਹਾ ਕਿ ਉਹ ਉਨਾਂ ਦੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕੰਮ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ , ਸਥਾਨਕ ਸਰਕਾਰਾਂ, ਮਾਲ ਵਿਭਾਗ, ਸਿਹਤ ਵਿਭਾਗ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਇੰਨ ਬਿੰਨ ਲਾਗੂ ਕਰਨ ਵੱਲ ਵਿਸ਼ੇਸ਼ ਤਵੱਜ਼ੋਂ ਦਿੰਦਿਆਂ ਕਿਹਾ ਕਿ ਇਹ ਵਿਭਾਗ ਆਮ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜੇ ਹਨ, ਜਿਸ ਕਰਕੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਲੋਕ ਹਿੱਤ ਦੇ ਕੰਮਾਂ ਵਿਚ ਦੇਰੀ ਨਾ ਹੋਵੇ। ਉਨਾਂ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬਜੁਰਗ, ਵਿਧਵਾ ਤੇ ਹੋਰ ਪੈਨਸ਼ਨਾਂ ਜਾਰੀ ਕੀਤੇ ਜਾਣ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।

ਇਸ ਤੋਂ ਇਲਾਵਾ ਜਿਲੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਪੀਣ ਵਾਲਾ ਸਾਫ ਪਾਣੀ 31 ਦਸੰਬਰ ਤੱਕ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ‘ਸਮਾਰਟ ਵਿਲੇਜ਼’ ਯੋਜਨਾ ਤਹਿਤ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ।ਇਸ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਸਹਿਕਾਰੀ ਸਭਾਵਾਂ ਦੀਆਂ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਯੂਰੀਆ ਖਾਦ ਦੀ ਨਿਰਵਿਘਨ ਸਪਲਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ਼੍ਰੀ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਸ ਪੀ ਆਂਗਰਾ, ਐਸ ਡੀ ਐਮ ਭੁਲੱਥ ਟੀ ਬੈਨਿਥ ,ਡੀ ਡੀ ਪੀ ਓ ਲਖਵਿੰਦਰ ਸਿੰਘ , ਜਿਲਾ ਮਾਲ ਅਫਸਰ ਪਰਮਜੀਤ ਸਿੰਘ ਸਹੋਤਾ, ਸਹਿਕਾਰੀ ਸਭਾਵਾਂ ਦੀ ਜਿਲਾ ਰਜਿਸਟਰਾਰ ਸਰਬਜੀਤ ਕੌਰ, ਐਕਸੀਅਨ ਸਰਵਰਾਜ ਤੇ ਹੋਰ ਅਧਿਕਾਰੀ ਹਾਜ਼ਰ ਸਨ।

Previous articleਐਸ.ਪੀ.ਮਨਦੀਪ ਸਿੰਘ ਵਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਚੁਕਾਈ ਗਈ ਸਹੁੰ
Next articleਜਿਲਾ ਤੇ ਸ਼ੈਸ਼ਨ ਜੱਜ ਕਿਸ਼ੋਰ ਕੁਮਾਰ ਵੱਲੋਂ ਕੇਂਦਰੀ ਜੇਲ ਦਾ ਅਚਨਚੇਤ ਦੌਰਾ