HOME ਡਿਪਟੀ ਸਪੀਕਰ ਰੌੜੀ ਵੱਲੋਂ ਪਿੰਡ ਇਬਰਾਹਿਮਪੁਰ ਅਤੇ ਬਗਵਾਈ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ...

ਡਿਪਟੀ ਸਪੀਕਰ ਰੌੜੀ ਵੱਲੋਂ ਪਿੰਡ ਇਬਰਾਹਿਮਪੁਰ ਅਤੇ ਬਗਵਾਈ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ

11

ਹੁਸ਼ਿਆਰਪੁਰ/ਗੜ੍ਹਸ਼ੰਕਰ    (ਸਮਾਜ ਵੀਕਲੀ)    ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਪਿੰਡ ਇਬਰਾਹਿਮਪੁਰ ਅਤੇ ਬਗਵਾਈ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਫਾਰਮ ਭਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਸਪੀਕਰ ਰੌੜੀ ਦੀ ਅਗਵਾਈ ਹੇਠ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲਿਆ, ਯੋਜਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਫਾਰਮ ਭਰੇ। ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ, ਆਰਥਿਕ ਅਤੇ ਪਰਿਵਾਰਕ ਮਜ਼ਬੂਤੀ ਲਈ ਲਗਾਤਾਰ ਲੋਕ-ਭਲਾਈ ਸਕੀਮਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਦੂਰਗਾਮੀ ਕਦਮ ਹੈ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਇਸ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚੇ। ਇਸੇ ਮੰਤਵ ਨਾਲ ਪਿੰਡ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾ ਕੇ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਸੁਵਿਧਾਜਨਕ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਮਹਿਲਾ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਮਹਿਲਾਵਾਂ ਦੇ ਸਨਮਾਨ ਤੇ ਸਸ਼ਕਤੀਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮਾਸਟਰ ਸੋਹਨ ਲਾਲ, ਸਰਪੰਚ ਓੰਕਾਰ ਸਿੰਘ, ਨੰਬਰਦਾਰ ਪ੍ਰੇਮ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਅਵਤਾਰ ਸਿੰਘ, ਪੰਚ ਨਰਿੰਦਰ ਕੌਰ, ਮੇਹਟ ਰਾਣੀ, ਚੇਅਰਮੈਨ ਮਾਰਕੀਟ ਕਮੇਟੀ, ਸਰਪੰਚ ਬਲਦੀਪ ਸਿੰਘ ਸਮੇਤ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਆਗੂ, ਆਂਗਣਵਾੜੀ ਵਰਕਰਾਂ, ਸਰਕਾਰੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ। ਮਹਿਲਾਵਾਂ ਨੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਕੈਂਪ ਲਗਣ ਨਾਲ ਯੋਜਨਾ ਦਾ ਲਾਭ ਲੈਣਾ ਬਹੁਤ ਆਸਾਨ ਹੋ ਗਿਆ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleक्या आरएसएस की भारत की जनता के प्रति जवाबदेही होनी चाहिए?