ਡੀਸੀ-ਏਡੀਸੀ ਵਿਵਾਦ : ਕੈਬਨਿਟ ਮੰਤਰੀ ਬਾਜਵਾ ਨੇ ਦੋਵਾਂ ਧਿਰਾਂ ਦਾ ਕਰਵਾਇਆ ਸਮਝੌਤਾ

ਚੰਡੀਗੜ੍ਹ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਅੱਠ ਜ਼ਿਲ੍ਹਿਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਸੋਮਵਾਰ ਨੂੰ ਵਾਪਸ ਲੈ ਲਈ ਹੈ।

ਵਿਭਾਗ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗ਼ਲਤਫਹਿਮੀ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਦੋਵਾਂ ਧਿਰਾਂ ਦਰਮਿਆਨ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ ਮੀਟਿੰਗ ‘ਚ ਦੂਰ ਹੋ ਗਈ। ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਨਾਂ ਨੂੰ ਹਰ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੀ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ। ਇਸ ਤੋਂ ਬਾਅਦ ਵਿਭਾਗ ਦੇ ਅਧਿਕਾਰੀ ਅਤੇ ਮੁਲਾਜ਼ਮ ਤੁਰੰਤ ਕੰਮ ‘ਤੇ ਪਰਤ ਆਏ ਹਨ।

Previous articleDomestic air passenger traffic up 3% in Jan-Oct
Next articleNBFCs can go for insolvency resolution post MCA notification