ਚੰਡੀਗੜ੍ਹ (ਸਮਾਜ ਵੀਕਲੀ): ਵਿਵਾਦਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅੱਜ ਕੋਵਿਡ ਪਾਜ਼ੇਟਿਵ ਪਾਇਆ ਗਿਆ ਹੈ। ਡੇਰਾ ਸੱਚਾ ਸੌਦਾ ਮੁਖੀ ਜੋ ਕਿ ਜਬਰ-ਜਨਾਹ ਦੇ ਦੋਸ਼ਾਂ ਹੇਠ ਹਰਿਆਣਾ ਵਿਚ 20 ਸਾਲ ਕੈਦ ਦੀ ਸਜ਼ਾ ਭੁਗਤ ਰਿਹਾ ਹੈ, ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਉਸ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ। ਇਸ ਤੋਂ ਪਹਿਲਾਂ ਪੀਜੀਆਈ ਰੋਹਤਕ ਵਿਚ ਵੀ ਟੈਸਟ ਕੀਤੇ ਗਏ ਹਨ ਸਨ ਕਿਉਂਕਿ ਡੇਰਾ ਮੁਖੀ ਨੇ ਪੇਟ ਦਰਦ ਦੀ ਸ਼ਿਕਾਇਤ ਕੀਤੀ ਸੀ।
ਰਾਮ ਰਹੀਮ (53) ਚੰਡੀਗੜ੍ਹ ਤੋਂ 250 ਕਿਲੋਮੀਟਰ ਦੂਰ ਉੱਚ ਸੁਰੱਖਿਆ ਵਾਲੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਕੈਦ ਹੈ। ਪਿਛਲੇ ਮਹੀਨੇ ਉਸ ਨੇ ਬਲੱਡ ਪ੍ਰੈੱਸ਼ਰ ਘਟਣ ਦੀ ਸ਼ਿਕਾਇਤ ਕੀਤੀ ਸੀ ਤੇ ਉਸ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਸੀ। ਪਰ ਉੱਥੇ ਉਸ ਨੇ ਕੋਵਿਡ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਚਕੂਲਾ ਦੀ ਸੀਬੀਆਈ ਅਦਾਲਤ ਇਕ ਪੱਤਰਕਾਰ ਦੀ ਹੱਤਿਆ ਦੇ ਦੋਸ਼ ਵਿਚ ਵੀ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਚੁੱਕੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly