ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪਤਨੀ ਵਲੋਂ ਦਾਇਰ ਕੀਤੀ ਗਈ ਪੈਰੋਲ ਪਟੀਸ਼ਨ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਡੇਰਾ ਮੁਖੀ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
ਜਾਣਕਾਰੀ ਅਨੁਸਾਰ ਹਰਜੀਤ ਕੌਰ ਵਲੋਂ ਡੇਰਾ ਮੁਖੀ ਦੀ ਤਿੰਨ ਹਫ਼ਤਿਆਂ ਦੀ ਪੈਰੋਲ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਗਈ ਸੀ। ਉਸ ਵਲੋਂ ਡੇਰਾ ਮੁਖੀ ਦੀ ਬਿਮਾਰ ਮਾਂ ਨਸੀਬ ਕੌਰ (83) ਦੀ ਸਾਂਭ-ਸੰਭਾਲ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ। ਬੀਤੀ 9 ਅਗਸਤ ਨੂੰ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਸੁਨੀਲ ਸਾਂਗਵਾਨ ਨੇ ਸਿਰਸਾ ਦੇ ਡਿਪਟੀ ਕਮਿਸ਼ਨਰ ਦੀ ਰਿਪੋਰਟ ਦੇ ਆਧਾਰ ’ਤੇ ਇਸ ਪਟੀਸ਼ਨ ਨੂੰ ਅਯੋਗ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ। ਡੀਸੀ ਦੀ ਰਿਪੋਰਟ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਤੇ ਡਾਕਟਰਾਂ ਦੀ ਟੀਮ ਵਲੋਂ ਨਸੀਬ ਕੌਰ ਦੀ ਸਿਹਤ ਜਾਂਚ ਕਰਨ ਮਗਰੋਂ ਦਿੱਤੀ ਗਈ ਰਾਇ ਦੇ ਆਧਾਰ ’ਤੇ ਤਿਆਰ ਕੀਤੀ ਗਈ ਸੀ।
ਜੇਲ੍ਹ ਸੁਪਰਡੈਂਟ ਵਲੋਂ ਪਟੀਸ਼ਨ ਅਯੋਗ ਕਰਾਰ ਦਿੱਤੇ ਜਾਣ ਮਗਰੋਂ ਹਰਜੀਤ ਕੌਰ ਨੇ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ। ਹਾਈ ਕੋਰਟ ਦੇ ਜੱਜ ਜਸਟਿਸ ਰਾਜੀਵ ਨਾਰਾਇਣ ਰੈਣਾ ਨੇ ਅੱਜ ਇਹ ਪਟੀਸ਼ਨ ‘‘ਵਾਪਸ ਲਈ ਕਹਿ ਕੇ ਖ਼ਾਰਜ ਕਰ ਦਿੱਤੀ’’।
HOME ਡੇਰਾ ਸਿਰਸਾ ਮੁਖੀ ਨੂੰ ਹਾਈ ਕੋਰਟ ਤੋਂ ਵੀ ਨਾ ਮਿਲੀ ਰਾਹਤ