ਢੀਂਡਸਾ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ

ਸਨੌਰ (ਪਟਿਆਲਾ ) (ਸਮਾਜਵੀਕਲੀ) :  ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੱਤ ਜੁਲਾਈ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪਾਰਟੀ ਦਾ ਨਾਮ ਸ਼੍ਰੋਮਣੀ ਪੰਥਕ ਦਲ ਹੋ ਸਕਦਾ ਹੈ। ਇਸ ਸਬੰਧੀ ਸਮਾਗਮ ਲੁਧਿਆਣਾ ਵਿੱਚ ਰੱਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੋਂ ਵੱਖਰੀ ਪਾਰਟੀ ਹੋਵੇਗੀ। ਅੱਜ ਇੱਥੇ ਹਾਰ ਦੇ ਪਿੰਡ ਕੌਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਐਸਜੀਪੀਸੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਅਤੇ ਪੰਜਾਬ ਦੇ ਹਿਤਾਂ ਲਈ ਯਤਨ ਕਰਨਾ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਨੋਰਥ ਹੋਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਨੂੰ ਲੈ ਕੇ ਕਿਸਾਨੀ ਦੇ ਹੋਰ ਮੰਦਹਾਲੀ ਦੇ ਦੌਰ ਵਿੱਚ ਜਾਣ ਦੀ ਗੱਲ ਵੀ ਆਖੀ।

Previous articleਬਿਜਲੀ ਕਾਮਿਆਂ ਦੀਆਂ ਡੰਡ ਬੈਠਕਾਂ ਕਢਾਉਣ ਵਾਲੇ ਕਿਸਾਨ ਆਗੂ ਪੁਲੀਸ ਵੱਲੋਂ ਕਾਬੂ
Next articleਹੜ ਪੀੜਿਤ ਪਿੰਡਾਂ ਦੇ ਲੋਕਾਂ ਨੇ ਕੌਮੀ ਸ਼ਾਹਰਾਹ ਕੀਤਾ ਜਾਮ