ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਬਾਜ਼ਾਰ ਤੋਂ ਖਰੀਦਦਾਰੀ ਕਰਦੇ ਸਮੇਂ ਦੇਸ਼ ਵਾਸੀਆਂ ਨੂੰ ਦੇਸ਼ ਵਿੱਚ ਤਿਆਰ ਉਤਪਾਦਾਂ ਨੂੰ ਤਰਜੀਹ ਦੇਣ ਲਈ ਕਿਹਾ। ਇਸ ਦੇ ਨਾਲ ਉਨ੍ਹਾਂ ਜਨਤਾ ਨੂੰ ਕਰੋਨਾ ਕਾਲ ਦੇ ਸਮੇਂ ਵਿੱਚ ਸੰਜਮ ਵਰਤਣ ਦੀ ਅਪੀਲ ਕੀਤੀ। ਸ੍ਰੀ ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ “ਮਨ ਕੀ ਬਾਤ” ਦੇ 70ਵੇਂ ਐਪੀਸੋਡ ਵਿਚ ਦੇਸ਼ ਵਾਸੀਆਂ ਨੂੰ ਬੇਨਤੀ ਕੀਤੀ ਕਿ ਜਦੋਂ ਵੀ ਉਹ ਤਿਉਹਾਰਾਂ ਦੌਰਾਨ ਆਪਣੇ ਘਰਾਂ ਵਿਚ ਦੀਵੇ ਜਗਾਉਂਣ ਤਾਂ ਇਕ ਦੀਵਾ ਦੇਸ਼ ਦੇ ਬਹਾਦਰ ਫੌਜੀਆਂ ਦੇ ਨਾਂ ਦਾ ਜਗਾਉਣ ਜੋ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ’ਤੇ ਤਾਇਨਾਤ ਹਨ।
HOME ਤਿਉਹਾਰਾਂ ਦੌਰਾਨ ਭਾਰਤ ਵਾਸੀ ਦੇਸ਼ ਵਿੱਚ ਤਿਆਰ ਉਤਪਾਦਾਂ ਨੂੰ ਤਰਜੀਹ ਦੇਣ: ਮੋਦੀ...