ਤੇਲ ਕੀਮਤਾਂ: ਪੈਟਰੋਲ ਦੀ ਕੀਮਤ ਆਪਣਾ ਰਿਕਾਰਡ ਤੋੜ ਦੇ ਨੇੜੇ ਪੁੱਜੀ

ਨਵੀਂ ਦਿੱਲੀ (ਸਮਾਜ ਵੀਕਲੀ) : ਲਗਪਗ ਮਹੀਨੇ ਬਾਅਦ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਾਧੇ ਤੋਂ ਬਾਅਦ ਇਹ ਹੁਣ ਤੱਕ ਦੇ ਸਭ ਤੋਂ ਉੱਚੇ ਮੁੱਲ ਦੇ ਨੇੜੇ ਪੁੱਜ ਗਈਆਂ। ਸਰਕਾਰੀ ਕੰਪਨੀਆਂ ਦੇ ਨੋਟੀਫਿਕੇਸ਼ਨ ਅਨੁਸਾਰ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ 26 ਪੈਸੇ ਪ੍ਰਤੀ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਨਾਲ ਦਿੱਲੀ ਵਿੱਚ ਪੈਟਰੋਲ 83.97 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 74.12 ਰੁਪਏ ਪ੍ਰਤੀ ਲਿਟਰ ਪੁੱਜ ਗਿਆ ਹੈ। 4 ਅਕਤੂਬਰ 2018 ਵਿੱਚ ਪੈਟਰੋਲ ਦੀਆਂ ਕੀਮਤਾਂ ਦਿੱਲੀ ਵਿੱਚ 84 ਰੁਪਏ ਪ੍ਰਤੀ ਲਿਟਰ ਤੱਕ ਪੁੱਜ ਗਈਆਂ ਸਨ।

 

Previous articleਵੀਰਵਾਰ ਤੋਂ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ, 5ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਲੱਗਣਗੀਆਂ ਜਮਾਤਾਂ
Next articleਤੀਕਸ਼ਣ ਸੂਦ ਦੇ ਘਰ ਅੱਗੇ ਗੋਹਾ ਸੁੱਟਣ ਵਾਲਿਆਂ ’ਤੇ ਲਗਾਈ ਧਾਰਾ 307 ਹਟਾਈ