ਨਵੀਂ ਦਿੱਲੀ (ਸਮਾਜ ਵੀਕਲੀ):ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਦਾਅਵਾ ਕੀਤਾ ਕਿ ਵੱਡੀ ਗਿਣਤੀ ਕਿਸਾਨ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਤੇ ਮੁਜ਼ਾਹਰਾਕਾਰੀ ਜਥੇਬੰਦੀਆਂ ਨੂੰ ਬੇਨਤੀ ਕਰ ਰਹੇ ਹਨ ਕਿ ਉਹ ਇਨ੍ਹਾਂ ਕਾਨੂੰਨਾਂ ਰਾਹੀਂ ਕੀਤੇ ਜਾ ਰਹੇ ਸੁਧਾਰਾਂ ਪਿਛਲੀਆਂ ਭਾਵਨਾਵਾਂ ਨੂੰ ਸਮਝਣ ਦਾ ਯਤਨ ਕਰਨ। ਖੇਤੀਬਾੜੀ ਮੰਤਰੀ ਨਰੇਂਦਰ ਿਸੰਘ ਤੋਮਰ ਨੇ ਭਰੋਸਾ ਜਤਾਇਆ ਕਿ ਰੋਸ ਪ੍ਰਗਟਾ ਰਹੀਆਂ ਜਥੇਬੰਦੀਆਂ ਕਿਸਾਨਾਂ ਦੇ ਹਿੱਤਾਂ ’ਤੇ ਧਿਆਨ ਕੇਂਦਰਿਤ ਕਰਨਗੀਆਂ ਤੇ ਉਸਾਰੂ ਸੰਵਾਦ ਰਾਹੀਂ ਕਿਸੇ ਹੱਲ ਵੱਲ ਵਧਣ ਵਿਚ ਸਰਕਾਰ ਦੀ ਮਦਦ ਕਰਨਗੀਆਂ। ਤੋਮਰ ਨੇ ਅੱਜ ਕਾਨੂੰਨਾਂ ਦੇ ਸਮਰਥਨ ਵਿਚ ਪੁੱਜੇ ਇਕ ਸਮੂਹ ਨਾਲ ਗੱਲਬਾਤ ਕੀਤੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੇ ਸਾਰੇ ਕਿਸਾਨਾਂ ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।