ਤੋਮਰ ਨੇ ਲੋਕ ਸਭਾ ਵਿੱਚ ਕਿਹਾ: ਸਰਕਾਰ ਖੇਤੀ ਕਾਨੂੰਨਾਂ ਬਾਰੇ ਬਹਿਸ ਲਈ ਤਿਆਰ, ਹੰਗਾਮੇ ਬਾਅਦ ਸਦਨ 7 ਵਜੇ ਤੱਕ ਮੁਲਤਵੀ

ਨਵੀਂ ਦਿੱਲੀ (ਸਮਾਜ ਵੀਕਲੀ) : ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕਰਨ ਕਾਰਨ ਲੋਕ ਸਭਾ ਦੀ ਕਾਰਵਾਈ ਅੱਜ ਦੂਜੀ ਵਾਰ ਸ਼ਾਮ 7 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਉਧਰ ਸਰਕਾਰ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ’ਤੇ ਬਹਿਸ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੰਸਦ ਦੇ ਅੰਦਰ ਅਤੇ ਬਾਹਰ ਕਿਸਾਨੀ ਮੁੱਦਿਆਂ ’ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ ਪਰ ਵਿਰੋਧੀ ਧਿਰ ਗੱਲਬਾਤ ਵਿੱਚ ਵਿਘਨ ਪਾ ਕੇ ਸੰਸਦ ਦਾ ਸਮਾਂ ਬਰਬਾਦ ਕਰ ਰਹੀ ਹੈ, ਜਦੋਂ ਕਿ ਅੱਜ ਪ੍ਰਸ਼ਨ ਕਾਲ ਦੌਰਾਨ ਉਹ ਕਿਸਾਨ ਭਲਾਈ ਬਾਰੇ ਵਿਚਾਰ-ਵਟਾਂਦਰੇ ਕਰ ਸਕਦੀ ਹੈ।

Previous articleਭਿੱਖੀਵਿੰਡ ਨਗਰ ਪੰਚਾਇਤ ਚੋਣਾਂ: ਕਾਂਗਰਸੀ, ਆਪ ਤੇ ਅਕਾਲੀਆਂ ਵਿਚਾਲੇ ਗੋਲੀਆਂ ਚੱਲੀਆਂ, ਕੁੱਟਮਾਰ, ਪਥਰਾਅ ਤੇ ਗੱਡੀਆਂ ਦੀ ਭੰਨ ਤੋੜ, ਪੁਲੀਸ ਫ਼ਰਾਰ
Next articleਤਸ਼ੱਦਦ ਬੰਦ ਹੋਣ ਤੇ ਹਿਰਾਸਤ ’ਚ ਲਏ ਕਿਸਾਨਾਂ ਦੀ ਰਿਹਾਈ ਤੱਕ ਰਸਮੀ ਗੱਲਬਾਤ ਨਹੀਂ ਕੀਤੀ ਜਾਵੇਗੀ: ਕਿਸਾਨ ਮੋਰਚਾ