ਨਵੀਂ ਦਿੱਲੀ (ਸਮਾਜਵੀਕਲੀ) : ਦਿੱਲੀ ਦੀ ਸਥਾਨਕ ਅਦਾਲਤ ਵੱਲੋਂ 75 ਵਿਦੇਸ਼ੀ ਨਾਗਰਿਕ, ਜੋ ਥਾਈਲੈਂਡ ਤੇ ਨੇਪਾਲ ਤੋਂ ਨਿਜ਼ਾਮੂਦੀਨ ਮਰਕਜ਼ ’ਚ ਤਬਲੀਗੀ ਜਮਾਤ ਦੇ ਸਮਾਗਮ ਵਿੱਚ ਸ਼ਾਮਲ ਹੋਏ ਸਨ, ਨੂੰ 10-10 ਹਜ਼ਾਰ ਰੁਪਏ ਦੇ ਮੁਚੱਲਕੇ ’ਤੇ ਜ਼ਮਾਨਤ ਦੇ ਦਿੱਤੀ ਗਈ।
ਚਾਰਜਸ਼ੀਟ ’ਚ ਇਨ੍ਹਾਂ 75 ਤਬਲੀਗੀਆਂ ਵੀਜ਼ਾ ਨਿਯਮਾਂ ਦੀ ਅਣਦੇਖੀ ਕਰਨ ਤੇ ਕੋਵਿਡ-19 ਮਹਾਮਾਰੀ ਦੌਰਾਨ ਸਰਕਾਰਾਂ ਵੱਲੋਂ ਪਾਬੰਦੀਸ਼ੁਦਾ ਸਰਗਰਮੀਆਂ ’ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਗਿਆ ਸੀ। ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਗੁਰਮੋਹਿਨਾ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਦੀ ਸੁਣਵਾਈ ਕੀਤੀ।