ਦਫ਼ਤਰਾਂ ਵਿੱਚ ਪਰਤੇ ਮੰਤਰੀ ਅਤੇ ਅਧਿਕਾਰੀ

ਨਵੀਂ ਦਿੱਲੀ  (ਸਮਾਜਵੀਕਲੀ)ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੌਕਡਾਊਨ ਬਾਰੇ ਸੰਭਾਵਿਤ ਐਲਾਨ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ ਅੱਜ ਸੋਮਵਾਰ ਨੂੰ ਕੇਂਦਰੀ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੇ ਦਫ਼ਤਰਾਂ ਵਿੱਚ ਕੰਮ ਸੰਭਾਲ ਲਿਆ ਹੈ। ਸਰਕਾਰ ਵਲੋਂ ਕਰੋਨਾਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਆਪਣੀਆਂ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ।

ਅਧਿਕਾਰੀਆਂ ਅਨੁਸਾਰ ਮੰਤਰੀਆਂ ਨੇ ਦਫ਼ਤਰਾਂ ਵਿੱਚ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਕਰਦਿਆਂ ਕੰਮ-ਕਾਜ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ, ਘੱਟ ਗਿਣਤੀਆਂ ਬਾਰੇ ਮੰਤਰੀ ਮੁਖਤਾਰ ਅੱਬਾਸ ਨਕਵੀ, ਰੇਲਵੇ ਅਤੇ ਵਣਜ ਮੰਤਰੀ ਪਿਯੂਸ਼ ਗੋਇਲ, ਯੂਥ ਮਾਮਲਿਆਂ ਬਾਰੇ ਰਾਜ ਮੰਤਰੀ ਕਿਰਨ ਰਿਜਿਜੂ ਆਪੋ-ਆਪਣੇ ਦਫ਼ਤਰਾਂ ਵਿੱਚ ਪੁੱਜੇ ਅਤੇ ਕੰਮਕਾਰ ਦੇਖਿਆ।

Previous articleਵਾਢੀ ਲਈ ਗਏ, ਤਾਲਾਬੰਦੀ ਵਿਚ ਫਸੇ
Next articleਲੌਕਡਾਊਨ ਦੌਰਾਨ ਛੋਟੇ ਕਰਿਆਨਾ ਦੁਕਾਨਦਾਰਾਂ ਦੀ ਬੱਲੇ-ਬੱਲੇ