ਦਰੌਪਦੀ ਮੁਰਮੂ ਤੇ ਕਿਰਨ ਰਿਜਿਜੂ ਕਰੋਨਾ ਪਾਜ਼ੇਟਿਵ

ਰਾਂਚੀ (ਸਮਾਜ ਵੀਕਲੀ) : ਝਾਰਖੰਡ ਦੀ ਰਾਜਪਾਲ ਦਰੌਪਦੀ ਮੁਰਮੂ ਅੱਜ ਕਰੋਨਾ ਪਾਜ਼ੇਟਿਵ ਪਾਈ ਗਈ ਹੈ। ਰਾਜ ਭਵਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਜਪਾਲ ਦਾ ਕਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਟੈਸਟ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਹਪਸਤਾਲ ਦੇ ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਰਾਜਪਾਲ ਦੀ ਹਾਲਤ ਸਥਿਰ ਹੈ। ਇਸੇ ਦੌਰਾਨ ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਉਹ ਕੋਵਿਡ-19 ਜਾਂਚ ’ਚ ਪਾਜ਼ੇਟਿਵ ਆਏ ਹਨ ਪਰ ਉਹ ਪੂਰੀ ਤਰ੍ਹਾਂ ਫਿੱਟ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਡਾਕਟਰਾਂ ਦੀ ਸਲਾਹ ਲੈ ਰਹੇ ਹਨ। ਉਨ੍ਹਾਂ ਆਪਣੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਨੂੰ ਅਹਿਤਿਆਤ ਰੱਖਣ ਲਈ ਕਿਹਾ ਹੈ।

Previous articleਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਕਰੋਨਾ
Next articleYogi’s health condition improves, remains in isolation