ਸ਼ਾਮਚੁਰਾਸੀ (ਚੁੰਬਰ) – ਸੀ ਬੀ ਐਸ ਈ ਦੁਆਰਾ ਘੋਸ਼ਿਤ ਕੀਤੇ ਗਏ ਦਸਵੀਂ ਅਤੇ ਬਾਰ•ਵੀਂ ਜਮਾਤ ਦੇ ਨਤੀਜੇ ਵਿਚ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਇੰਨ•ਾਂ ਪ੍ਰੀਖਿਆਵਾਂ ਵਿਚ ਮੱਲਾਂ ਮਾਰਦਿਆਂ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਵਿਚ ਲਵਦੀਪ ਨੇ ਸਭ ਤੋਂ ਵੱਧ 94% ਅੰਕ ਪ੍ਰਾਪਤ ਕੀਤੇ। ਸੁਖਪ੍ਰੀਤ ਕੌਰ ਨੇ 93%, ਸੁਖਮਨੀ ਕੌਰ ਨੇ 92% ਅੰਕ ਪ੍ਰਾਪਤ ਕਰਦੇ ਹੋਏ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਕਿਰਨਜੀਤ ਕੌਰ ਨੇ 91.2% ਅੰਕ ਪ੍ਰਾਪਤ ਕੀਤੇ। ਸਕੂਲ ਦੇ ਜਿਆਦਾਤਰ ਵਿਦਿਆਰਥੀਆਂ ਨੇ 75ਫ਼ੀ ਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ। ਇੰਨ•ਾਂ ਸ਼ਾਨਦਾਰ ਪ੍ਰਾਪਤੀਆਂ ਲਈ ਸੰਤ ਬਾਬਾ ਭਾਗ ਸਿੰਘ ਐਜੂਕੇਸ਼ਨ ਸੁਸਾਇਟੀ ਦੇ ਚੇਅਰਪਰਸਨ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਜੀ ਨੇ ਵਿਦਿਆਰਥੀਆਂ ਦੇ ਮਾਪਿਆਂ, ਪਿੰ੍ਰਸੀਪਲ, ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਇਹਨਾਂ ਨਤੀਜਿਆਂ ਦਾ ਸਿਹਰਾ ਸਕੂਲ ਦੀ ਸਮੁੱਚੀ ਅਧਿਆਪਕ ਟੀਮ ਨੂੰ ਦਿੱਤਾ। ਇਸ ਮੌਕੇ ਤੇ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੈਕਟਰੀ ਹਰਦਮਨ ਸਿੰਘ ਮਿਨਹਾਸ, ਜੁਆਇੰਟ ਸੈਕਟਰੀ ਸੁਰਿੰਦਰ ਸਿੰਘ ਪਰਮਾਰ, ਮੈਂਬਰ ਕੁਲਜੀਤ ਸਿੰਘ ਭੱਟੀ, ਪਰਮਜੀਤ ਸਿੰਘ, ਪ੍ਰਿੰ. ਸਰਬਜੀਤ ਕੌਰ, ਹਰਦੀਪ ਕੁਮਾਰ ਸ਼ਰਮਾ, ਮੈਡਮ ਮਨਜਿੰਦਰ ਕੌਰ, ਪਰਦੀਪ ਕੌਰ, ਗਗਨਦੀਪ ਕੌਰ, ਸੀਮਾ ਠਾਕੁਰ, ਮਨਪ੍ਰੀਤ ਕੌਰ, ਗੁਰਿੰਦਰਪਾਲ ਕੌਰ, ਤਜਿੰਦਰ ਕੌਰ, ਜਸਵਿੰਦਰ ਸਿੰਘ, ਜਸਪਿੰਦਰ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸਨ।
INDIA ਦਸਵੀਂ ਅਤੇ ਬਾਰ•ਵੀਂ ਦੇ ਹੋਣਹਾਰ ਵਿਦਿਆਰਥੀ ਸਨਮਾਨੇ