ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਭਰ ਵਿਚ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ’ਤੇ ਸੀਬੀਐਸਈ ਤੇ ਕੇਂਦਰ ਸਰਕਾਰ ਵਲੋਂ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਇਸ ਵੇਲੇ ਕਰੋਨਾ ਦੇ ਰਿਕਾਰਡ ਕੇਸ ਸਾਹਮਣੇ ਆ ਰਹੇ ਹਨ ਜਿਸ ਕਰ ਕੇ ਪ੍ਰੀਖਿਆਵਾਂ ਰੱਦ ਕਰਨ ਜਾਂ ਆਨਲਾਈਨ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਨਹੀਂ ਕਰੇਗੀ ਬਲਕਿ ਇਸ ਨੂੰ ਮੁਲਤਵੀ ਕੀਤਾ ਜਾ ਸਕਦਾ ਹੈ।
HOME ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਹੋ ਸਕਦੀਆਂ ਹਨ ਮੁਲਤਵੀ