ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਹੋ ਸਕਦੀਆਂ ਹਨ ਮੁਲਤਵੀ

ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਭਰ ਵਿਚ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ’ਤੇ ਸੀਬੀਐਸਈ ਤੇ ਕੇਂਦਰ ਸਰਕਾਰ ਵਲੋਂ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਇਸ ਵੇਲੇ ਕਰੋਨਾ ਦੇ ਰਿਕਾਰਡ ਕੇਸ ਸਾਹਮਣੇ ਆ ਰਹੇ ਹਨ ਜਿਸ ਕਰ ਕੇ ਪ੍ਰੀਖਿਆਵਾਂ ਰੱਦ ਕਰਨ ਜਾਂ ਆਨਲਾਈਨ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਨਹੀਂ ਕਰੇਗੀ ਬਲਕਿ ਇਸ ਨੂੰ ਮੁਲਤਵੀ ਕੀਤਾ ਜਾ ਸਕਦਾ ਹੈ।

Previous articleCovid Effect: Airlines demand assistance package, capacity reduction
Next articleਚਿਦੰਬਰਮ ਨੇ ਪ੍ਰਧਾਨ ਮੰਤਰੀ ਮੋਦੀ ’ਤੇ ਸੇਧਿਆ ਨਿਸ਼ਾਨਾ