ਤਿਓਹਾਰਾਂ ਦੇ ਦਿਨਾਂ ਦੌਰਾਨ ਕੌਮੀ ਰਾਜਧਾਨੀ ਦਿੱਲੀ ਵਿੱਚ ਸੰਭਾਵੀ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰੀ ਦਿੱਲੀ ਦੇ ਡੀਸੀਪੀ ਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਵਾਧੂ ਪੁਲੀਸ ਬਲ ਤਾਇਨਾਤ ਕੀਤੇ ਗਏ ਹਨ ਤੇ ਗਸ਼ਤ ਵਧਾਈ ਜਾ ਰਹੀ ਹੈ।
ਰਾਜਧਾਨੀ ਦਿੱਲੀ ‘ਚ ਜੈਸ਼-ਏ-ਮੁਹੰਮਦ ਦੇ 3-4 ਆਤਮਘਾਤੀ ਅਤਿਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਬੁੱਧਵਾਰ ਰਾਤ ਤੋਂ ਹੀ ਦਿੱਲੀ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਦਿੱਲੀ ਪੁਲੀਸ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦਹਿਸ਼ਤਗਰਦਾਂ ਦੇ ਪਿਛਲੇ ਹਫ਼ਤੇ ਸ਼ਹਿਰ ਵਿਚ ਦਾਖਲ ਹੋਣ ਦਾ ਪਤਾ ਚੱਲਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋ ਦਹਿਸ਼ਤਗਰਦ ਪਾਕਿਸਤਾਨੀ ਹਨ। ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਤੇ ਅਪਰਾਧ ਸ਼ਾਖਾ ਨੇ ਬੁੱਧਵਾਰ ਰਾਤ ਨੂੰ ਸ਼ਹਿਰ ਵਿੱਚ 15 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ, ਜਿਨ੍ਹਾਂ ਵਿੱਚ ਜਾਫਰਾਬਾਦ, ਸੀਲਮਪੁਰ ਅਤੇ ਉਤਰ ਪੂਰਬ ਵਿੱਚ ਵੈਲਕਮ ਕਲੋਨੀ, ਜਾਮੀਆ ਨਗਰ ਅਤੇ ਦੱਖਣ ਵਿੱਚ ਓਖਲਾ, ਪੁਰਾਣੀ ਦਿੱਲੀ ਵਿੱਚ ਚਾਂਦਨੀ ਚੌਕ, ਚਿਤਲੀ ਕਬਰ ਅਤੇ ਚਾਂਦਨੀ ਮਹਿਲ, ਅਤੇ ਪੂਰਬੀ ਦਿੱਲੀ ਦੇ ਕਈ ਇਲਾਕਿਆਂ ਅਤੇ ਯਮੁਨਾ ਕੰਢੇ ਬਣੀਆਂ ਗੈਰਕਾਨੂੰਨੀ ਕਲੋਨੀਆਂ ਸ਼ਾਮਲ ਹਨ। ਇਸ ਦੌਰਾਨ ਪੁਲੀਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਜਿਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਡੀਸੀਪੀ ਐਮਐਸ ਰੰਧਾਵਾ ਦਾ ਕਹਿਣਾ ਹੈ ਕਿ ਫਿਕਰ ਦੀ ਕੋਈ ਗੱਲ ਨਹੀਂ ਹੈ। ਦਿੱਲੀ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ।
HOME ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਦਿੱਲੀ ’ਚ ਹਾਈ ਅਲਰਟ