ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ

ਮਲੋਟ/ਲੰਬੀ (ਸਮਾਜ ਵੀਕਲੀ) : ਪਿੰਡ ਕੋਲਿਆਂਵਾਲੀ ਦੇ ਵਸਨੀਕ ਐੱਸਜੀਪੀਸੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੇਦਾਂਤਾ ਹਸਪਤਾਲ (ਗੁੜਗਾਉਂ) ਦਿੱਲੀ ਵਿੱਚ ਆਖ਼ਰੀ ਸਾਹ ਲਏ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਹਾਲਤ ਵਿਗੜ ਗਈ ਸੀ ਤੇ ਉਨ੍ਹਾਂ ਨੂੰ ਤੁਰੰਤ ਦਿੱਲੀ ਲਿਜਾਇਆ ਗਿਆ, ਜਿੱਥੇ ਅੱਜ ਸਵੇਰੇ ਕਰੀਬ 7 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਉਹ ਕਰੀਬ ਇੱਕ ਸਾਲ ਤੋਂ ਬਲੱਡ ਕੈਂਬਰ ਤੋਂ ਪੀੜਤ ਸਨ। ਦੇਰ ਸ਼ਾਮ ਉਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ’ਚ ਸਸਕਾਰ ਕਰ ਦਿੱਤਾ ਗਿਆ ਹੈ। ਅਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਿਆਲ ਸਿੰਘ ਕੋਲਿਆਂਵਾਲੀ ਨੂੰ ਅੰਤਿਮ ਵਿਦਾਇਗੀ ਦੇਣ ਪੁੱਜੇ। ਲੋਕਾਂ ਦੇ ਭਾਰੀ ਇਕੱਠ ਵਿੱਚ ਪਰਮਿੰਦਰ ਸਿੰਘ ਕੋਲਿਆਂਵਾਲੀ ਨੇ ਜਥੇਦਾਰ ਦੀ ਚਿਖਾ ਨੂੰ ਅਗਨੀ ਦਿੱਤੀ। ਇਸ ਮੌਕੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਤੇਜਿੰਦਰ ਸਿੰਘ ਮਿੱਡੂਖੇੜਾ, ਅਵਤਾਰ ਸਿੰਘ ਬਨਵਾਲਾ ਅਤੇ ਓ.ਐੱਸ.ਡੀ. ਗੁਰਚਰਨ ਸਿੰਘ ਵੀ ਮੌਜੂਦ ਸਨ।

Previous articleਪੇਂਡੂ ਵਿਕਾਸ ਲਈ 700 ਕਰੋੜ ਜਾਰੀ ਹੋਣਗੇ: ਵਿਨੀ ਮਹਾਜਨ
Next articleਨਿੱਜੀਕਰਨ ਤੇ ਮਹਿੰਗਾਈ ਵਿਰੋਧੀ ਦਿਵਸ ’ਤੇ ਗਰਜੇ ਕਿਸਾਨ