ਗੁਰਬਿੰਦਰ ਸਿੰਘ ਰੋਮੀ (ਸਮਾਜ ਵੀਕਲੀ) ਘਨੌਲੀ : ਨੇੜਲੇ ਪਿੰਡ ਮਲਕਪੁਰ ਵਿਖੇ 9 ਫਰਵਰੀ ਤੋਂ ਚੱਲ ਰਹੇ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਵਿੱਚ ਦੂਜੇ ਦਿਨ ਹੋਏ ਫਸਵੇਂ ਮੁਕਾਬਲਿਆਂ ਨੇ ਖੂਬ ਰੌਚਕ ਤੇ ਦਿਲਚਸਪ ਮਾਹੌਲ ਸਿਰਜ ਕੇ ਰੱਖਿਆ। ਜਿਸ ਬਾਰੇ ਮੁੱਖ ਪ੍ਰਬੰਧਕ ਪਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਮਲਕਪੁਰ, ਢੱਕੀ, ਲੋਹਗੜ੍ਹ ਫਿੱਡਿਆਂ, ਮਲਕਪੁਰ ਬੀ ਤੇ ਬਹਾਦੁਰਪੁਰ ਦੀਆਂ ਟੀਮਾਂ ਜੇਤੂ ਰਹੀਆਂ। ਜਿਨ੍ਹਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ ਏ.ਡੀ.ਸੀ. ਅਮਨਜੋਤ ਕੌਰ, ਤਹਿਸੀਲਦਾਰ ਜਸਪ੍ਰੀਤ ਸਿੰਘ ਤੇ ਨਾਇਬ ਤਹਿਸੀਲਦਾਰ ਰਵਿੰਦਰ ਸਿੰਘ ਨੇ ਭਰਭੂਰ ਹੌਂਸਲਾ ਅਫਜਾਈ ਕੀਤੀ ਤੇ ਪ੍ਰਬੰਧਕਾਂ ਨੂੰ ਮੁਬਾਰਕਾਂ ਦਿੱਤੀਆਂ। ਏ.ਡੀ.ਸੀ. ਸਾਹਿਬਾ ਨੇ ਆਪਣੇ ਸੰਬੋਧਨ ਵਿੱਚ ਹੋਰ ਪਤਵੰਤੇ ਸੱਜਣਾਂ ਨੂੰ ਵੀ ਅਜਿਹੇ ਖੇਡ ਸਮਾਗਮ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ਼ ਜੋੜਨ ਲਈ ਅਜਿਹੇ ਉਪਰਾਲੇ ਅਤਿ ਲਾਹੇਵੰਦ ਹਨ। ਉਪਰੰਤ ਕੁਲਵਿੰਦਰ ਕੌਰ ਸਰਪੰਚ ਨੇ ਪਹੁੰਚੀਆਂ ਸ਼ਖਸੀਅਤਾਂ ਤੇ ਇਲਾਕਾ ਨਿਵਾਸੀਆਂ ਨੂੰ ਨਿੱਘੀ ਜੀ ਆਇਆਂ ਕਹਿੰਦਿਆਂ ਵੱਡਮੁੱਲਾ ਸਮਾਂ ਕੱਢਣ ਲਈ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਸੁਖਦੇਵ ਸਿੰਘ ਸੁੱਖਾ ਫੁੱਟਬਾਲ ਕੋਚ, ਸੁਰਜੀਤ ਸਿੰਘ ਨੰਬਰਦਾਰ, ਧਰਮਿੰਦਰਜੀਤ ਸਿੰਘ ਨੰਬਰਦਾਰ, ਲਖਵਿੰਦਰ ਸਿੰਘ ਨੰਬਰਦਾਰ, ਰਣਜੀਤ ਸਿੰਘ ਪੰਚ, ਹਰਦੀਪ ਸਿੰਘ ਪੰਚ, ਬਲਬੀਰ ਕੌਰ ਪੰਚ, ਮਨਜੀਤ ਕੌਰ ਪੰਚ, ਕਰਮਜੀਤ ਕੌਰ ਪੰਚ ਅਤੇ ਹੋਰ ਸਤਿਕਾਰਯੋਗ ਸਾਥੀ ਹਾਜ਼ਰ ਸਨ।