ਦਿੱਲੀ ਦੰਗੇ: ਈਡੀ ਵੱਲੋਂ ਤਾਹਿਰ ਹੁਸੈਨ ਖ਼ਿਲਾਫ਼ ਚਾਰਜਸ਼ੀਟ ਦਾਖਲ

ਨਵੀਂ ਦਿੱਲੀ (ਸਮਾਜ ਵੀਕਲੀ) : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਾਲ ਫਰਵਰੀ ਮਹੀਨੇ ਉੱਤਰੀ ਪੂਰਬੀ ਦਿੱਲੀ ’ਚ ਹੋਈ ਫਿਰਕੂ ਹਿੰਸਾ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ‘ਆਪ’ ਦੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਖ਼ਿਲਾਫ਼ ਦਿੱਲੀ ਦੀ ਇੱਕ ਅਦਾਲਤ ’ਚ ਦੋਸ਼ ਪੱਤਰ ਦਾਖਲ ਕੀਤਾ ਹੈ।

ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਹੁਸੈਨ ਅਤੇ ਸਹਿ ਮੁਲਜ਼ਮ ਅਮਿਤ ਗੁਪਤਾ ਖ਼ਿਲਾਫ਼ ਮਨੀ ਲਾਂਡਰਿੰਗ ਤੇ ਕੰਪਨੀਆਂ ਵੱਲੋਂ ਅਪਰਾਧ ਸਬੰਧੀ ਦੋਸ਼ਾਂ ਦਾ ਨੋਟਿਸ ਲਿਆ ਹੈ। ਅਦਾਲਤ ਨੇ ਤਾਹਿਰ ਹੁਸੈਨ ਨੂੰ 19 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।

Previous articleCelebrated graffiti artist Banksy confirms UK hula-hooping girl mural is his work
Next articleNZ PM wins landslide victory in general elections