ਦਿੱਲੀ ਪੁਲੀਸ ਨੇ 20 ਕਿਸਾਨ ਨੇਤਾਵਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ: ਕਿਉਂ ਨਾ ਤੁਹਾਡੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਿੰਨ ਦਿਨਾਂ ’ਚ ਜੁਆਬ ਮੰਗਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਪੁਲੀਸ ਨੇ ਯੋਗੇਂਦਰ ਯਾਦਵ ਅਤੇ ਬਲਬੀਰ ਸਿੰਘ ਰਾਜੇਵਾਲ ਸਣੇ 20 ਕਿਸਾਨ ਨੇਤਾਵਾਂ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਕਿਸਾਨ ਨੇਤਾਵਾਂ ਨੂੰ ਤਿੰਨ ਦਿਨਾਂ ਵਿਚ ਆਪਣੇ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਨੂੰ ਇਹ ਨੋਟਿਸ ਇਲ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਮੰਗਲਵਾਰ ਨੂੰ ਟਰੈਕਟਰ ਪਰੇਡ ਲਈ ਤੈਅ ਦਿਸ਼ਾਂ ਨਿਰਦੇਸ਼ਾਂ ਨੂੰ ਨਹੀਂ ਮੰਨਿਆ। ਇਸ ਤੋਂ ਪਹਿਲਾਂ ਸਿਰਫ ਦਰਸ਼ਨਪਾਲ ਨੂੰ ਹੀ ਇਹ ਨੋਟਿਸ ਜਾਰੀ ਕੀਤਾ ਗਿਆ ਸੀ।

Previous articleਬਜਟ ਸੈਸ਼ਨ 29 ਤੋਂ: ਅਕਾਲੀ ਦਲ, ਆਪ ਤੇ ਕਾਂਗਰਸ ਦੀ ਅਗਵਾਈ ਹੇਠ 16 ਵਿਰੋਧੀ ਦਲਾਂ ਵੱਲੋਂ ਰਾਸ਼ਟਰਪਤੀ ਦੇ ਭਾਸ਼ਨ ਦੇ ਬਾਈਕਾਟ ਦਾ ਐਲਾਨ
Next articleਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜੁਆਬ ਮੰਗਿਆ