ਦਿੱਲੀ ਵਿੱਚ ਡੀਜ਼ਲ 80 ਰੁਪਏ ਤੋਂ ਪਾਰ

ਨਵੀਂ ਦਿੱਲੀ, (ਸਮਾਜਵੀਕਲੀ) :  ਕੌਮੀ ਰਾਜਧਾਨੀ ਵਿੱਚ ਅੱਜ ਪਹਿਲੀ ਵਾਰ ਡੀਜ਼ਲ ਦੀ ਕੀਮਤ 80 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ ਹੈ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿਚ 14 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ 19ਵੇਂ ਦਿਨ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ 19 ਦਿਨਾਂ ਵਿਚ ਡੀਜ਼ਲ 10.63 ਰੁਪਏ ਪ੍ਰਤੀ ਲਿਟਰ ਤਕ ਮਹਿੰਗਾ ਹੋ ਗਿਆ ਹੈ।

ਇਸੇ ਤਰ੍ਹਾਂ ਪੈਟਰੋਲ ਦੀ ਕੀਮਤ ਵਿਚ 16 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਇਆ ਸੀ। ਇਸ ਤਰ੍ਹਾਂ ਤਿੰਨ ਹਫਤਿਆਂ ਤੋਂ ਵੀ ਘੱਟ ਸਮੇਂ ਵਿਚ ਪੈਟਰੋਲ 8.66 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਬਾਰੇ ਨੋਟੀਫਿਕੇਸ਼ਨ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 79.76 ਰੁਪਏ ਤੋਂ ਵਧ ਕੇ 79.92 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 79.88 ਰੁਪਏ ਤੋਂ ਵਧਾ ਕੇ 80.02 ਰੁਪਏ ਪ੍ਰਤੀ ਲਿਟਰ ਕੀਤੀ ਗਈ ਹੈ।

Previous articleਸੀਬੀਐੱਸਈ ਤੇ ਆਈਸੀਐੱਸਈ ਵੱਲੋਂ 10ਵੀਂ ਤੇ 12ਵੀਂ ਦੀਆਂ ਬਕਾਇਆ ਬੋਰਡ ਪ੍ਰੀਖਿਆਵਾਂ ਰੱਦ
Next articleਅਸਮਾਨੀਂ ਬਿਜਲੀ ਡਿੱਗਣ ਨਾਲ ਬਿਹਾਰ ਵਿੱਚ 83 ਮੌਤਾਂ