ਦੀਵਾਲੀ ਤੱਕ ਲੋੜਵੰਦਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਦੇਸ਼ ਦੇ 80 ਕਰੋੜ ਲੋੜਵੰਦਾਂ ਨੂੰ ਦੀਵਾਲੀ ਤੱਕ ਮੁਫ਼ਤ ਅੰਨ ਮੁਹੱਈਆ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਰਕਾਰ ਗਰੀਬਾਂ ਤੇ ਲੋੜਵੰਦਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ, ‘ਸਰਕਾਰ ਨੇ ਅੱਜ ਫ਼ੈਸਲਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਹੁਣ ਦੀਵਾਲੀ ਤੱਕ ਵਧਾ ਦਿੱਤੀ ਗਈ ਹੈ। ਹੁਣ ਨਵੰਬਰ ਮਹੀਨੇ ਤੱਕ ਦੇਸ਼ ਦੇ 80 ਕਰੋੜ ਤੋਂ ਵੱਧ ਨਾਗਰਿਕਾਂ ਨੂੰ ਨਿਰਧਾਰਤ ਮਾਤਰਾ ਤੱਕ ਅਨਾਜ ਮੁਫ਼ਤ ਦਿੱਤਾ ਜਾਵੇਗਾ।’

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਜਾਂ ਨੂੰ 18 ਸਾਲ ਤੋਂ ਵੱਧ ਉਮਰ ਵਰਗ ਲਈ ਮੁਫ਼ਤ ਮਿਲੇਗਾ ਟੀਕਾ: ਮੋਦੀ
Next articleਜੇ ਟੀਕੇ ਸਾਰਿਆਂ ਲਈ ਮੁਫ਼ਤ ਤਾਂ ਨਿੱਜੀ ਹਸਪਤਾਲ ਪੈਸੇ ਕਿਉਂ ਲੈਣਗੇ: ਰਾਹੁਲ