ਦੁਕਾਨਦਾਰ ਯੂਨੀਅਨ ਵੱਲੋਂ ਮਹਿਤਪੁਰ ਬਾਜ਼ਾਰ ਮੁਕੰਮਲ ਬੰਦ ਰੱਖਣ ਦੀ ਅਪੀਲ।

ਮਹਿਤਪੁਰ,(ਨੀਰਜ ਵਰਮਾ): ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਪ੍ਰਸ਼ਾਸਨ ਵੱਲੋਂ ਲਗਾਏ ਗਏ ਜਨਤਾ ਕਰਫਿਊ ਦਾ ਸਮਰਥਨ ਕਰਦੇ ਹੋਏ ਮਹਿਤਪੁਰ ਦੁਕਾਨਦਾਰ ਯੂਨੀਅਨ ਵੱਲੋਂ ਸਾਰੇ ਸ਼ਹਿਰ ਨੂੰ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ । ਇਸ ਮੌਕੇ ਕਮੇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਕੰਗ ਨੇ ਸਾਰੇ ਸ਼ਹਿਰ ਦੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਾਨੂੰ ਸਾਰੇ ਦੁਕਾਨਦਾਰ ਭਾਈਚਾਰੇ ਨੂੰ ਰਲ ਮਿਲ ਕੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦਾ ਸਮਰਥਨ ਕਰਨ ਦੀ ਲੋੜ ਹੈ ਜਿਸ ਕਰਕੇ ਅੱਜ ਸਾਰਾ ਦਿਨ ਸਵੇਰ ਤੋਂ ਰਾਤ ਤੱਕ ਬਾਜ਼ਾਰ ਬਿਲਕੁਲ ਬੰਦ ਰੱਖਿਆ ਜਾਵੇ ਤੇ ਸਾਨੂੰ ਬਿਲਕੁਲ ਘਰਾਂ ਦੇ ਵਿੱਚ ਰਹਿਣਾ ਚਾਹੀਦਾ ਹੈ ਅਤੇ ਸਾਰੇ ਪਿੰਡਾਂ ਵਿੱਚ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ ਕਿਸੇ ਵੀ ਜਗ੍ਹਾ ਤੇ ਕੋਈ ਇਕੱਠ ਨਾ ਹੋਣ ਦਿੱਤਾ ਜਾਵੇ ।
                ਇਸ ਮੌਕੇ ਇੰਸਪੈਕਟਰ ਲਖਵੀਰ ਸਿੰਘ ਐਸ. ਐਚ .ਓ ਥਾਣਾ ਮਹਿਤਪੁਰ ਨੇ ਸ਼ਹਿਰ ਵਾਸੀਆਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਲੋਕ ਪ੍ਰਸ਼ਾਸਨ ਦੁਆਰਾ ਦਿੱਤੀਆਂ ਹਦਾਇਤਾਂ ਦਾ ਸਾਥ ਦੇਣ ਤੇ ਸ਼ਹਿਰ ਨੂੰ ਮੁਕੰਮਲ ਬੰਦ ਰੱਖਿਆ ਜਾਵੇ ਪੁਲੀਸ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਰਹੇਗਾ । ਇਸ ਮੌਕੇ ਐਡੀਸ਼ਨਲ ਇੰਸਪੈਕਟਰ ਜੈਪਾਲ, ਮਹਿੰਦਰਪਾਲ ਸਿੰਘ ਟੁਰਨਾ ਐਮ ਸੀ, ਅਸ਼ੋਕ ਸੇਤੀਆ, ਟੋਨੀ ਅਨੇਜਾ, ਸੰਦੀਪ ਮਰੋਕ, ਰਿੰਕੂ ਮਿਗਲਾਨੀ, ਗੁਰਬੀਰ ਸੇਤੀਆ, ਵਿਨੋਦ ਬੱਠਲਾ, ਜੋਨੀ ਮਹੇ, ਥਿੰਦ ਕਰਿਆਨਾ ਸਟੋਰ, ਦਲਬੀਰ ਚੰਦ ਦੀ ਹਾਜ਼ਰ ਸਨ ।
Previous articleਨੋਵਲ ਕਰੋਨਾ ਵਾਇਰਸ ਦੀ ਰੋਕਥਾਮ ਲਈ ਹਰ ਨਾਗਰਿਕ ਦੇਵੇ ਸਹਿਯੋਗ
Next articleਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਦੀ ਮਾਨਤਾ ਰੱਦ