ਜੰਡਿਆਲਾ ਗੁਰੂ (ਸਮਾਜ ਵੀਕਲੀ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦੇਵੀਦਾਸਪੁਰਾ ਰੇਲ ਟਰੈਕ ਉੱਪਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 17ਵੇਂ ਦਿਨ ਵੀ ਜਾਰੀ ਰਿਹਾ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕੈਪਟਨ ਸਰਕਾਰ ਪ੍ਰਚਾਰ ਮਾਧਿਅਮ ਰਾਹੀਂ ਮੁੱਦਿਆਂ ਦਾ ਦੁਰਪ੍ਰਚਾਰ ਕਿਸਾਨਾਂ ਖਿਲਾਫ਼ ਕਰ ਰਹੀ ਹੈ। ਆਗੂਆਂ ਕਿਹਾ ਬਿਜਲੀ ਦੇ ਕੱਟ ਵੀ ਜਾਣ-ਬੁਝ ਕੇ ਲਗਾਏ ਜਾ ਰਹੇ ਹਨ।
ਦੇਵੀਦਾਸਪੁਰਾ ਰੇਲਵੇ ਟਰੈਕ ਉੱਪਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਕਿਹਾ ਜ਼ਰੂਰੀ ਵਸਤਾਂ ਦੀ ਘਾਟ ਤੇ ਡੀਏਪੀ ਖਾਦ ਆਦ ਹੋਰ ਜ਼ਰੂਰੀ ਵਸਤੂਆਂ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਕਿਸਾਨ ਆਗੂਆਂ ਨੇ ਕਿਹਾ ਅਗਲੇ ਅੰਦੋਲਨ ਬਾਰੇ ਆਉਂਦੇ ਭਲਕੇ ਬਾਅਦ ਦੁਪਹਿਰ 2 ਵਜੇ ਐਲਾਨ ਕੀਤਾ ਜਾਵੇਗਾ। ਆਗੂਆਂ ਕਿਹਾ ਪਰਾਲੀ ਵਾਲੇ ਮੁੱਦੇ ’ਤੇ ਕੈਪਟਨ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ।
ਮੋਦੀ ਸਰਕਾਰ ਕਿਸਾਨਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਲਗਾਤਾਰ ਕਰ ਰਹੀ ਹੈ। ਆਗੂਆਂ ਕਿਹਾ ਕਾਰਪੋਰੇਟ ਘਰਾਣਿਆਂ ਖਿਲਾਫ਼ ਅੰਦੋਲਨ ਤੇਜ਼ ਹੋ ਰਿਹਾ ਹੈ, ਜੋ ਸੰਘਰਸ਼ ਨੂੰ ਜਿੱਤ ਵੱਲ ਲਿਜਾਵੇਗਾ।ਇਸ ਮੌਕੇ ਧੰਨਾ ਸਿੰਘ, ਜਰਨੈਲ ਸਿੰਘ, ਹਰਪਾਲ ਸਿੰਘ, ਪਰਦੀਪ ਸਿੰਘ, ਮਨਜਿੰਦਰ ਸਿੰਘ, ਹਰਦੀਪ ਸਿੰਘ, ਅੰਗਰੇਜ ਸਿੰਘ, ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਬਾਜ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਸਲਵਿੰਦਰ ਸਿੰਘ, ਰੇਸ਼ਮ ਸਿੰਘ, ਪਰਗਟ ਸਿੰਘ, ਅਮਰੀਕ ਸਿੰਘ ਅਤੇ ਜੱਸਾ ਸਿੰਘ ਨੇ ਇੱਕਠ ਨੂੰ ਸੰਬੋਧਨ ਕੀਤਾ।