ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਮੰਗਲਵਾਰ ਨੂੰ ਕੋਵਿਡ-19 ਦੇ ਕੁੱਲ ਮਾਮਲੇ 5562663 ਤੱਕ ਪੁੱਜ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 75083 ਨਵੇਂ ਕੇਸ ਆਏ ਹਨ ਤੇ 1053 ਲੋਕਾਂ ਦੀ ਮੌਤ ਤੋਂ ਹੋ ਗਈ। ਦੇਸ਼ ਵਿੱਚ ਹੁਣ ਤੱਕ ਕਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 88935 ਹੋ ਗਈ ਹੈ।