ਨਵੀਂ ਦਿੱਲੀ (ਸਮਾਜ ਵੀਕਲੀ) : ਲੰਘੇ ਚੌਵੀ ਘੰਟਿਆਂ ਅੰਦਰ ਕਰੋਨਾ ਦੇ 46,232 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ’ਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 90.50 ਲੱਖ ਤੋਂ ਟੱਪ ਗਈ ਹੈ। ਇਸੇ ਦੌਰਾਨ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 84.78 ਲੱਖ ਪਹੁੰਚਣ ਨਾਲ ਦੇਸ਼ ’ਚ ਕਰੋਨਾ ਪੀੜਤਾਂ ਦੇ ਸਿਹਤਯਾਬ ਹੋਣ ਦੀ ਦਰ 93.67 ਫੀਸਦ ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ’ਚ ਕਰੋਨਾ ਦੇ ਕੁੱਲ ਕੇਸ 90,50,597 ਹੋ ਗਏ ਹਨ ਅਤੇ 564 ਹੋਰ ਮੌਤਾਂ ਹੋਣ ਨਾਲ ਦੇਸ਼ ’ਚ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 1,32,726 ਹੋ ਗਈ ਹੈ। ਦੇਸ਼ ’ਚ ਇਸ ਸਮੇਂ ਕਰੋਨਾ ਦੇ ਸਰਗਰਮ ਕੇਸਾਂ ਦੀ ਗਿਣਤੀ 4,39,747 ਹੈ ਜਦਕਿ ਕਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 84,78,124 ਹੋ ਗਈ ਹੈ। ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਕੌਮੀ ਦਰ 1.47 ਫੀਸਦ ਹੈ।