ਦੇਸ਼ ’ਚ ਕਰੋਨਾ ਦੇ 15968 ਨਵੇਂ ਮਾਮਲੇ, ਪੰਜਾਬ ’ਚ ਹੁਣ ਤੱਕ 5456 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ਵਿਚ ਕੋਵਿਡ-19 ਦੇ 15968 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 1,04,95,147 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 202 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1,51,529 ਹੋ ਗਈ। ਪੰਜਾਬ ਵਿੱਚ ਕਰੋਨਾ ਕਾਰਨ ਹੁਣ ਤੱਕ 5456 ਲੋਕਾਂ ਦੀ ਮੌਤ ਹੋ ਚੁੱਕੀ ਹੈ।

Previous articleਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਵਾਧਾ, ਮੁੰਬਈ ਵਿੱਚ ਪੈਟਰੋਲ 91.07 ਰੁਪਏ ਲਿਟਰ
Next articleਆਪਣੀ ਪ੍ਰਭੂਸੱਤਾ ਨਾਲ ਸਮਝੌਤਾ ਨਹੀਂ ਕਰਾਂਗੇ: ਓਲੀ