ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ਵਿਚ ਕਰੋਨਾ ਵਾਇਰਸ ਦੇ 18,645 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਇਸ ਤੋਂ ਪੀੜਤ ਲੋਕਾਂ ਦੀ ਗਿਣਤੀ 1,04,50,284 ਹੋ ਗਈ ਹੈ। ਐਤਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 201 ਲੋਕਾਂ ਦੀ ਮੌਤ ਨਾਲ ਲਾਗ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ 1,50,999 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਾਰਨ ਹੁਣ ਤੱਕ 5439 ਲੋਕਾਂ ਦੀ ਜਾਨ ਜਾ ਚੁੱਕੀ ਹੈ।
HOME ਦੇਸ਼ ’ਚ ਕਰੋਨਾ ਦੇ 18645 ਨਵੇਂ ਮਰੀਜ਼, ਪੰਜਾਬ ਵਿੱਚ ਹੁਣ ਤੱਕ 5439...