ਦੇਸ਼ ’ਚ ਕਰੋਨਾ ਦੇ 22854 ਨਵੇਂ ਮਰੀਜ਼ ਤੇ 126 ਮੌਤਾਂ, ਪੰਜਾਬ ’ਚ 17 ਜਾਨਾਂ ਗਈਆਂ

ਨਵੀਂ ਦਿੱਲੀ (ਸਮਾਜ ਵੀਕਲੀ) : ਇਕੋ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 22854 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 11285,561 ਹੋ ਗਈ। ਇਸ ਤੋਂ ਪਹਿਲਾਂ 25 ਦਸੰਬਰ ਨੂੰ ਇਕ ਦਿਨ ਵਿਚ 23,067 ਨਵੇਂ ਕੇਸ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ 126 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 158189 ਹੋ ਗਈ। ਪੰਜਾਬ ਵਿੱਚ ਕਰੋਨਾ ਕਾਰਨ ਬੀਤੇ ਚੌਵੀ ਘੰਟਿਆਂ ਦੌਰਾਨ 17 ਜਾਨਾਂ ਗਈਆਂ।

Previous articleਆਗਰਾ: ਤੇਜ਼ ਰਫ਼ਤਾਰ ਐੱਸਯੂਵੀ ਦੀ ਟਰੈਕਟਰ-ਟਰਾਲੀ ਨਾਲ ਟੱਕਰ ’ਚ 9 ਮਰੇ ਤੇ 3 ਜ਼ਖ਼ਮੀ
Next articleਲੋਕ ਸਭਾ ”ਚ ਰਵਨੀਤ ਬਿੱਟੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਬਣੇ ਵਿਰੋਧੀ ਧਿਰ ਦੇ ਨੇਤਾ