ਨਵੀਂ ਦਿੱਲੀ (ਸਮਾਜ ਵੀਕਲੀ): ਦੇਸ਼ ’ਚ ਕੋਵਿਡ-19 ਦੇ 8603 ਨਵੇਂ ਕੇਸ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ ਅੱਜ ਵਧ ਕੇ 3,46,24,360 ਹੋ ਗਈ ਹੈ ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 99,974 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਕਰੋਨਾ ਕਾਰਨ 415 ਹੋਰ ਮੌਤਾਂ ਹੋਣ ਨਾਲ ਦੇਸ਼ ’ਚ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 4,70,530 ਹੋ ਗਈ ਹੈ। ਦੇਸ਼ ’ਚ ਇਸ ਸਮੇਂ 99,974 ਮਰੀਜ਼ਾਂ ਦੀ ਇਲਾਜ ਚੱਲ ਰਿਹਾ ਹੈ ਜਦਕਿ 3,40,53,856 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੂਜੇ ਪਾਸੇ ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਮਗਰੋਂ ਹੁਣ ਤੱਕ ਟੀਕਿਆਂ ਦੀਆਂ 126.53 ਕਰੋੜ ਖੁਰਾਕਾਂ ਦਿੱਤੀਆਂ ਗਈਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly