ਨਵੀਂ ਦਿੱਲੀ (ਸਮਾਜ ਵੀਕਲੀ) : ਕੇਰਲ, ਅਸਾਮ, ਪੁਡੂਚੇਰੀ ਅਤੇ ਪੱਛਮੀ ਬੰਗਾਲ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋ ਬਾਅਦ ਅੱਜ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵੱਲੋਂ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਵਰਚੂਅਲ ਮੀਟਿੰਗ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਏਜੰਡਾ ਦੇਸ਼ ਵਿੱਚ ਕੋਵਿਡ-19 ਮਾਮਲੇ ਵਿੱਚ ਸਰਕਾਰ ਦੀ ਨਾਕਾਮੀ ਬਾਰੇ ਗੱਲਬਾਤ ਮੁੱਖ ਹੈ। ਮੀਟਿੰਗ ਲੋਕ ਸਭਾ ਤੇ ਰਾਜ ਸਭਾ ਦੇ ਪਾਰਟੀ ਮੈਂਬਰਾਂ ਤੋਂ ਇਲਾਵਾ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਸ਼ਾਮਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly