ਨਵੀਂ ਦਿੱਲੀ (ਸਮਾਜਵੀਕਲੀ): ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਸਰਕਾਰ ਕਰੋਨਾਵਾਇਰਸ ਸੰਕਟ ਦੌਰਾਨ ਲੋਕਾਂ ਤੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐੱਮਐੱਸਐੱਮਈ) ਖੇਤਰ ਦੀਆਂ ਇਕਾਈਆਂ ਨੂੰ ਨਕਦ ਸਹਾਇਤਾ ਨਾ ਦੇ ਕੇ ਅਰਥ ਵਿਵਸਥਾ ਨੂੰ ਬਰਬਾਦ ਕਰ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਦਾ ਇਹ ਰੁਖ ‘ਨੋਟਬੰਦੀ 2.0’ ਹੈ। ਸ੍ਰੀ ਗਾਂਧੀ ਨੇ ਟਵੀਟ ਕੀਤਾ, “ਸਰਕਾਰ ਲੋਕਾਂ ਅਤੇ ਐੱਮਐੱਸਐੱਮਈਆਂ ਨੂੰ ਨਕਦ ਸਹਾਇਤਾ ਦੇਣ ਤੋਂ ਇਨਕਾਰ ਕਰ ਕੇ ਸਾਡੀ ਆਰਥਿਕਤਾ ਨੂੰ ਤਬਾਹ ਕਰ ਰਹੀ ਹੈ।ਇਹ ਨੋਟਬੰਦੀ 2.0 ਹੈ।”