ਦੇਸ਼ ਦੀ ਏਕਤਾ ਨੂੰ ਕੋਈ ਖ਼ਤਰਾ ਨਾ ਹੋਵੇ, ਇਸ ਵਾਸਤੇ ਇਕਜੁੱਟਤਾ ਬਹੁਤ ਜ਼ਰੂਰੀ: ਮੋਦੀ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਗਲਾਂ ਅਤੇ ਅੰਗਰੇਜ਼ਾਂ ਖ਼ਿਲਾਫ਼ ਭਾਰਤ ਦੇ ਸੰਘਰਸ਼ ਵਿਚ ਸਿੱਖ ਗੁਰੂਆਂ ਦੇ ਯੋਗਦਾਨ ਨੂੰ ਨਮਨ ਕਰਦੇ ਹੋਏ ਅੱਜ ਕਿਹਾ ਕਿ ਉਨ੍ਹਾਂ (ਸਿੱਖ ਗੁਰੂਆਂ) ਨੇ ਜਿਨ੍ਹਾਂ ਖਤਰਿਆਂ ਤੋਂ ਦੇਸ਼ ਨੂੰ ਚੌਕਸ ਕੀਤਾ ਸੀ ਉਹ ਅੱਜ ਵੀ ਮੌਜੂਦ ਹਨ। ਦੇਸ਼ ਦੀ ਏਕਤਾ ਨੂੰ ਕੋਈ ਖਤਰਾ ਨਾ ਹੋਵੇ, ਇਸ ਵਾਸਤੇ ਇਕਜੁੱਟਤਾ ਬਹੁਤ ਜ਼ਰੂਰੀ ਹੈ। ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹਾਂ ਤਹਿਤ ਕਛ ਸਥਿਤ ਗੁਰਦੁਆਰਾ ਲਖਪਤ ਸਾਹਿਬ ਵਿਖ ਕਰਵਾਏ ਜਾ ਰਹੇ ਇਕ ਸਮਾਰੋਹ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੰਤਰ ‘‘ਇਕ ਭਾਰਤ, ਸਰਬੋਤਮ ਭਾਰਤ’ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਅਤੇ ਉਨ੍ਹਾਂ ਤੋਂ ਬਾਅਦ ਵੱਖ-ਵੱਖ ਸਿੱਖ ਗੁਰੂਆਂ ਨੇ ਭਾਰਤ ਦੀ ਚੇਤਨਾ ਨੂੰ ਤਾਂ ਰੋਸ਼ਨ ਰੱਖਿਆ ਹੀ, ਨਾਲ ਹੀ ਭਾਰਤ ਦੀ ਸੁਰੱਖਿਆ ਦਾ ਮਾਰਗ ਵੀ ਬਣਾਇਆ।

ਉਨ੍ਹਾਂ ਕਿਹਾ, ‘‘ਸਾਡੇ ਗੁਰੂਆਂ ਦਾ ਯੋਗਦਾਨ ਸਿਰਫ਼ ਸਮਾਜ ਅਤੇ ਅਧਿਆਤਮ ਤੱਕ ਹੀ ਸੀਮਿਤ ਨਹੀਂ ਹੈ, ਬਲਕਿ ਸਾਡਾ ਰਾਸ਼ਟਰ, ਰਾਸ਼ਟਰ ਦੀ ਚਿੰਤਾ, ਰਾਸ਼ਟਰ ਦੀ ਆਸਥਾ ਅਤੇ ਅਖੰਡਤਾ ਜੇਕਰ ਅੱਜ ਸੁਰੱਖਿਅਤ ਹੈ ਤਾਂ ਉਸ ਪਿੱਛੇ ਵੀ ਸਿੱਖ ਗੁਰੂਆਂ ਦਾ ਮਹਾਨ ਤੱਪ ਹੈ।’’ ਸ੍ਰੀ ਮੋਦੀ ਨੇ ਕਿਹਾ, ‘‘ਜਿਸ ਤਰ੍ਹਾਂ ਗੁਰੂ ਤੇਗ ਬਹਾਦਰ ਮਨੁੱਖਤਾ ਪ੍ਰਤੀ ਆਪਣੇ ਵਿਚਾਰਾਂ ਲਈ ਹਮੇਸ਼ਾ ਅਟਲ ਰਹੇ, ਉਹ ਸਾਨੂੰ ਭਾਰਤ ਦੀ ਆਤਮਾ ਦੇ ਦਰਸ਼ਨ ਕਰਵਾਉਂਦਾ ਹੈ।’’ ਇਸ ਦੌਰਾਨ ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਬਲੀਦਾਨ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਵੇਲੇ ਜਦੋਂ ਭਾਰਤ ਆਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਤਾਂ ਦੇਸ਼ ਦੀ ਇਕਜੁੱਟਤਾ ਨੂੰ ਕੋਈ ਖ਼ਤਰੇ ਵਿਚ ਨਾ ਪਾ ਸਕੇ, ਇਸ ਵਾਸਤੇ ਸਾਡੇ ਵਿਚਾਲੇ ਇਕਜੁੱਟਤਾ ਬਹੁਤ ਜ਼ਰੂਰੀ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿਚ 22 ਕਿਸਾਨ ਜਥੇਬੰਦੀਆਂ ਨੇ ਬਣਾਇਆ ‘ਸੰਯੁਕਤ ਸਮਾਜ ਮੋਰਚਾ’
Next articleਖੇਤੀ ਕਾਨੂੰਨ ਵਾਪਸ ਲਿਆਉਣ ਦੀ ਸਾਜ਼ਿਸ਼ ਬਣਾ ਰਿਹੈ ਕੇਂਦਰ : ਕਾਂਗਰਸ