ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਇਥੇ ਦੱਸਿਆ ਕਿ ਦੇਸ਼ ਵਾਸੀਆਂ ਨੂੰ ਹੁਣ ਤੱਕ 40 ਕਰੋੜ ਤੋਂ ਵੱਧ ਕਰੋਨਾ ਰੋਕੂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸੇ ਦੌਰਾਨ ਅੱਜ ਵੀਰਵਾਰ ਨੂੰ 50.29 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਗਿਆ। ਮੰਤਰਾਲੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ 18 ਤੋਂ 44 ਉਮਰ ਵਰਗ ਦੇ 27,26,494 ਲੋਕਾਂ ਨੂੰ ਹੁਣ ਤੱਕ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ ਤੇ 4,81,823 ਲੋਕਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly