ਦੇਸ਼ ਵਿੱਚ ਕਰੋਨਾ ਦੇ 50 ਹਜ਼ਾਰ ਤੋਂ ਵੱਧ ਨਵੇਂ ਕੇਸ

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ’ਚ ਲੰਘੇ ਚੌਵੀ ਘੰਟਿਆਂ ਅੰਦਰ ਕੋਵਿਡ-19 ਦੇ 50,356 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕਰੋਨਾ ਦੇ ਕੁੱਲ ਮਾਮਲੇ ਵਧ ਕੇ 84,62,080 ਹੋ ਗਏ ਹਨ। ਇਨ੍ਹਾਂ ’ਚੋਂ 78 ਲੱਖ ਤੋਂ ਵੱਧ ਲੋਕਾਂ ਦੇ ਠੀਕ ਹੋਣ ਨਾਲ ਦੇਸ਼ ’ਚ ਕਰੋਨਾ ਪੀੜਤਾਂ ਦੇ ਸਿਹਤਯਾਬ ਹੋਣ ਦੀ ਦਰ 92.41 ਫੀਸਦ ਹੋ ਗਈ ਹੈ।

ਕੇਂਦਰੀ ਸਿਹਤ ਮੰਤਰੀ ਵੱਲੋਂ ਅੱਜ ਸਵੇਰੇ ਅੱਠ ਜਾਰੀ ਅੰਕੜਿਆਂ ਅਨੁਸਾਰ ਲੰਘੇ ਚੌਵੀ ਘੰਟਿਆਂ ਅੰਦਰ ਕਰੋਨਾ ਕਾਰਨ 577 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਦੇਸ਼ ’ਚ ਇਹ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 1,25,562 ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਦੇਸ਼ ’ਚ ਹੁਣ ਤੱਕ 78,19,886 ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਤੇ ਦੇਸ਼ ’ਚ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਘੱਟ ਕੇ 1.48 ਫੀਸਦ ਹੋ ਗਈ ਹੈ। ਦੇਸ਼ ’ਚ ਕਰੋਨਾ ਦੇ ਸਰਗਰਮ ਕੇਸਾਂ ਦੀ ਗਿਣਤੀ 5,16,632 ਹੈ ਜੋ ਕਿ ਕੁੱਲ ਕੇਸਾਂ ਦਾ 6.11 ਫੀਸਦ ਹਿੱਸਾ ਹੈ।

Previous article‘ਪੰਜਾਬ ’ਚ ਪਟਾਕਿਆਂ ’ਤੇ ਪਾਬੰਦੀ ਦੀ ਲੋੜ ਨਹੀਂ’
Next articleਬਿਹਾਰ ਚੋਣ ਸਰਵੇਖਣ: ਮਹਾਗੱਠਜੋੜ ਨੂੰ ਐੱਨਡੀਏ ਤੋਂ ਵੱਧ ਸੀਟਾਂ