ਨਵੀਂ ਦਿੱਲੀ (ਸਮਾਜਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਰੋਨਾਵਾਇਰਸ ਖ਼ਿਲਾਫ਼ ਲੰਬੀ ਲੜਾਈ ਦੇ ਸੰਕੇਤ ਦੇ ਨਾਲ ਅਰਥਚਾਰੇ ਦੇ ਵੱਡੇ ਹਿੱਸੇ ਖੁੱਲ੍ਹਣ ਕਾਰਨ ਦੇਸ਼ ਵਾਸੀਆਂ ਨੂੰ ਕਰੋਨਾਵਾਇਰਸ ਤੋਂ ਬਚਣ ਲਈ ਪਹਿਲਾਂ ਤੋਂ ਜ਼ਿਆਦਾ ਸਾਵਧਾਨ ਰਹਿਣ ਦੀ ਅਪੀਲ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਗਰੀਬ ਅਤੇ ਮਜ਼ਦੂਰ ਇਸ ਵਾਇਰਸ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਪ੍ਰਧਾਨ ਮੰਤਰੀ ਨੇ ਆਪਣੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਕਿਹਾ, ‘‘ ਸਮਾਜ ਦਾ ਕੋਈ ਵੀ ਅਜਿਹਾ ਵਰਗ ਨਹੀਂ ਜਿਹੜਾ ਕੋਵਿਡ -19 ਕਾਰਨ ਪ੍ਰਭਾਵਿਤ ਨਹੀਂ ਹੋਇਆ ਹੈ ਪਰ ਗਰੀਬ ਅਤੇ ਮਜ਼ਦੂਰ ਸਭ ਤੋਂ ਵੱਧ ਪ੍ਰਭਾਵਿਤ ਹਨ। ਉਨ੍ਹਾਂ ਕਿਹਾ, “ਆਰਥਿਕਤਾ ਦਾ ਵੱਡਾ ਹਿੱਸਾ ਹੁਣ ਖੁੱਲ੍ਹ ਗਿਆ ਹੈ, ਇਸ ਲਈ ਹੁਣ ਵਧੇਰੇ ਸੁਚੇਤ ਰਹਿਣਾ ਅਹਿਮ ਹੋ ਗਿਆ ਹੈ।” ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਖ਼ਿਲਾਫ਼ ਭਾਰਤ ਦੀ ਲੜਾਈ ਦੇਸ਼ ਦੇ ਲੋਕਾਂ ਦੀ ਅਗਵਾਈ ਹੇਠ ਲੜੀ ਜਾ ਰਹੀ ਹੈ ਅਤੇ ਇਸ ਲੜਾਈ ਵਿੱਚ ਦੇਸ਼ ਦੀ ‘ਸੇਵਾ ਸ਼ਕਤੀ’ ਨਜ਼ਰ ਆ ਰਹੀ ਹੈ।
ਕੋਰੋਨਾਵਾਇਰਸ ਵਿਰੁੱਧ ਲੜਾਈ ਵਿੱਚ ਸਾਡੇ ਕੁਝ ਨਾਗਰਿਕ ਅੰਦਰ ਕੁੱਝ ਨਵਾਂ ਕਰਨ ਦੀ ਇੱਛਾ ਜੋਸ਼ ਭਰ ਰਹੀ ਹੈ। ਅੱਗੇ ਵਾਲਾ ਰਸਤਾ ਲੰਮਾ ਹੈ, ਭਾਰਤ ਅਜਿਹੀ ਵਿਸ਼ਵਵਿਆਪੀ ਮਹਾਂਮਾਰੀ ਨਾਲ ਲੜ ਰਿਹਾ ਹੈ, ਜਿਸ ਬਾਰੇ ਬਹੁਤ ਘੱਟ ਜਾਣਕਾਰੀ ਹੈ।