ਦੰਦੂਪੁਰ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਤੇ ਵਰਦੀਆਂ ਵੰਡੀਆਂ ਗਈਆਂ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ਵਿਖੇ ਹੈੱਡ ਟੀਚਰ ਸੁਖਵਿੰਦਰ ਸਿੰਘ ਦੀ ਦੇਖ ਰੇਖ ਹੇਠ ਛੋਟਾ ਤੇ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ । ਜਿਸ ਵਿਚ ਮੁੱਖ ਰੂਪ ਵਿੱਚ ਐੱਸ ਐੱਮ ਸੀ ਦੇ ਚੇਅਰਮੈਨ ਤੇ ਸਰਪੰਚ ਬਿਸ਼ੰਬਰ ਸਿੰਘ ਨੇ ਸ਼ਿਰਕਤ ਕੀਤੀ । ਇਸ ਦੌਰਾਨ ਸਕੂਲ ਦੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਨੂੰ ਸਕੂਲ ਬੈਗ ਤੇ ਪਹਿਲੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ। ਐੱਸ ਐੱਮ ਸੀ ਚੇਅਰਮੈਨ ਬਿਸ਼ੰਬਰ ਸਿੰਘ ਨੇ ਵਿਦਿਆਰਥੀਆਂ ਨੂੰ ਬੈਗ ਤੇ ਵਰਦੀਆਂ ਵੰਡਣ ਉਪਰੰਤ ਕਿਹਾ ਕਿ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ । ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਦੀ ਲੁੱਟ ਤੋਂ ਬਚਾਉਣ ਤੇ ਵਧੀਆ ਪੜ੍ਹਾਈ ਮੁਹੱਈਆ ਕਰਵਾਉਣ ਲਈ ਆਪਣੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ। ਇਸ ਦੌਰਾਨ ਸਕੂਲ ਦੇ ਹੈੱਡ ਟੀਚਰ ਸੁਖਵਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਮਨਜਿੰਦਰ ਸਿੰਘ , ਰਜਵਿੰਦਰ ਕੌਰ ,ਆਂਗਨਵਾੜੀ ਵਰਕਰ ਸ੍ਰੀਮਤੀ ਬਲਵਿੰਦਰ ਕੌਰ ਆਦਿ ਹਾਜ਼ਰ ਸਨ।

Previous articleਪ ਸ ਸ ਫ ਕਪੂਰਥਲਾ ਦਾ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ ਸਮਾਪਤ
Next articleਬਾਸਕਟਬਾਲ ਮੁਕਾਬਲੇ ਦੌਰਾਨ ਸੰਤ ਹਸਥਾਨਾ ਸਾਹਿਬ ਖੀਰਾਂਵਾਲੀ , ਸਸਸਸ ਸਕੂਲ ਸਿੱਧਵਾਂ ਦੋਨਾ ਰਹੇ ਜੇਤੂ