ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦੇ ਯੂਥ ਕੋਆਰਡੀਨੇਟਰ ਰਕੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਰਾਸ਼ਟਰੀ ਵੋਟਰ ਦਿਵਸ ਅਤੇ ਬਾਲੜੀ ਦਿਵਸ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰੂਪ ਸਿੰਘ ਖਾਲਸਾ ਦੀ ਹਾਜ਼ਰੀ ਵਿਚ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਸਰੂਪ ਸਿੰਘ ਖਾਲਸਾ ਨੇ ਨੌਜਵਾਨਾਂ ਨੂੰ ਵੋਟਾਂ ਬਨਾਉਣ ਸੰਬਧੀ ਸਹੀ ਅਧਿਕਾਰਾਂ ਦੀ ਵਰਤੋਂ ਕਰਨ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਰਾਜ ਕੁਮਾਰ, ਅੰਮ੍ਰਿਤਪ੍ਰੀਤ ਸਿੰਘ, ਹਰਦੀਪ ਸਿੰਘ, ਸਤਵਿੰਦਰ ਸਿੰਘ ਪੰਚ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨੰਬਰਦਾਰ ਜਸਵੰਤ ਸਿੰਘ, ਬਲਜੀਤ, ਵੀਰ ਸਿੰਘ, ਕਸ਼ਮੀਰ ਕੌਰ, ਮਨਜੀਤ ਕੌਰ, ਅੰਮ੍ਰਿਤਪਾਲ ਕੌਰ, ਚਰਨਜੀਤ ਕੌਰ, ਸਾਬਕਾ ਸਰਪੰਚ ਬਲਵੀਰ ਕੌਰ ਵੀ ਹਾਜਰ ਸਨ।
HOME ਧਾਰੀਵਾਲ ਵਿਖੇ ਨੈਸ਼ਨਲ ਵੋਟਰ ਅਤੇ ਕੌਮੀ ਬਾਲੜੀ ਦਿਵਸ ਮਨਾਇਆ