ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

ਕੈਪਸ਼ਨ- ਵਿਧਾਇਕ ਸ. ਨਵਤੇਜ ਸਿੰਘ ਚੀਮਾ।

ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ)- ਨਗਰ ਕੌਂਸਲ ਦੀਆਂ ਚੋਣਾਂ ਦਾ ਵਿਗਲ ਵਜੱਦਿਆਂ ਹੀ ਵੱਖ-ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਇਸੇ ਸੰਬੰਧ ਵਿੱਚ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਵਾਸਤੇ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ੳੁਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਕਈ ਵਾਰ ਨਗਰ ਕੌਂਸਲਰ ਰਹਿ ਚੁੱਕੇ ਤੇਜਵੰਤ ਸਿੰਘ ਦੇ ਪਰਿਵਾਰ ਨੂੰ ਦੋ ਟਿਕਟਾਂ ਨਾਲ ਨਿਵਾਜਿਆ ਗਿਆ ਹੈ।

ਤੇਜਵੰਤ ਸਿੰਘ ਨੂੰ ਵਾਰਡ 2 ਵਿੱਚੋਂ ਤੇ ਉਨ੍ਹਾਂ ਦੀ ਪਤਨੀ ਗੁਰਜੀਤ ਕੌਰ ਨੂੰ ਵਾਰਡ ਨੰਬਰ 3 ਵਿੱਚੋਂ ਉਮੀਦਵਾਰ ਐਲਾਨਿਆ ਗਿਆ ਹੈ। ਵਾਰਡ ਨੰਬਰ 1 ਤੋਂ ਸੁਖਵਿੰਦਰ ਕੌਰ ਪਤਨੀ ਨਰਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 4 ਤੇ 5  ਤੋਂ ਪਿ੍ਤਪਾਲ ਸਿੰਘ ਚੀਮਾ  ਚੋਂ ਨਵਨੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਸੰਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਵਾਰਡ ਨੰਬਰ 6 ਤੋਂ ਅਕਾਲੀ ਦਲ ਤੋਂ ਕੌਂਸਲਰ ਰਹੇ ਸਵਰਗੀ ਹਰਨਾਮ ਕੌਰ ਦੇ ਪੋਤਰੇ ਸੰਤਪ੍ਰੀਤ ਸਿੰਘ ਨੂੰ ਉਮੀਦਵਾਰ ਐਲਾਨ ਕੀਤਾ ਗਿਆ ਹੈ।

ਇਸੇ ਤਰ੍ਹਾਂ ਵਾਰਡ ਨੰਬਰ 7 ਤੋਂ ਸੇਹਰੀ ਕੋਹਲੀ, ਵਾਰਡ ਨੰਬਰ 8 ਤੋਂ ਦੀਪਕ ਧੀਰ , ਵਾਰਡ ਨੰਬਰ 9 ਤੋਂ ਸੰਯੋਗਤਾ ਮਰਵਾਹਾ ਪਤਨੀ ਸੰਜੀਵ ਕੁਮਾਰ ਮਰਵਾਹਾ ਪ੍ਰਧਾਨ ਬਲਾਕ ਕਾਂਗਰਸ ਸ਼ਹਿਰੀ, ਵਾਰਡ ਨੰਬਰ 10 ਤੋਂ ਪਵਨ ਕਨੌਜੀਆ, ਵਾਰਡ ਨੰਬਰ 11 ਤੋਂ ਪੂਜਾ ਰਾਣੀ, ਵਾਰਡ ਨੰਬਰ 12 ਤੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ੋਕ ਮੋਗਲਾ ਅਤੇ ਵਾਰਡ ਨੰਬਰ 13 ਤੋਂ ਚਰਨ ਕਮਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Previous articleਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ
Next articleਕੈਪਸ਼ਨ-ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਕਾਂਗਰਸ ਪਾਰਟੀ ਵੱਲੋਂ ਐਲਾਨੇ ਉਮੀਦਵਾਰ