ਨਡਾਲਾ ‘ਚ 42 ਲੋੜਵੰਦਾਂ ਨੂੰ ਵੰਡੇ ਗਏ ਟਰਾਈ ਸਾਈਕਲ, ਵੀਹਲ ਚੇਅਰ ਅਤੇ ਨਕਲੀ ਅੰਗ

ਕਪੂਰਥਲਾ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ) : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪੱਲ ਦੀਆਂ ਹਦਾਇਤਾਂ ‘ਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਲਾਕ ਨਡਾਲਾ ਵਿਖੇ ਉਪ ਮੰਡਲ ਮੈਜਿਸਟਰੇਟ ਭੁਲੱਥ ਸ੍ਰੀ ਟੀ. ਬੈਨਿਥ ਜੀ ਦੀ ਯੋਗ ਅਗਵਾਈ ਵਿੱਚ ਟਰਾਈ ਸਾਈਕਲ, ਵਹੀਲ ਚੇਅਰ ਅਤੇ ਨਕਲੀ ਅੰਗਾਂ ਦੀ ਵੰਡ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ 42 ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ, ਵੀਹਲ ਚੇਅਰ ਅਤੇ ਨਕਲੀ ਅੰਗਾਂ ਮੁਹੱਈਆ ਕਰਵਾਏ ਗਏ ਤਾਂ ਕਿ ਉਹ ਵੀ ਸਮਾਜ ਵਿੱਚ ਸਵੈ ਮਾਣ ਨਾਲ ਜੀਵਨ ਬਤੀਤ ਕਰ ਸਕਣ।

ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਕਪੂਰਥਲਾ ਗੁਲਬਰਗ ਲਾਲ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ 30 ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਵੀਹਲ ਚੇਅਰ ਅਤੇ 12 ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕੀਤੇ ਗਏ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਵਿੱਚ ਵਿਭਾਗ ਹਮੇਸ਼ਾਂ ਹੀ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ। ਇਸ ਮੌਕੇ ਉਨਾਂ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਇਨਾਂ ਸਕੀਮਾਂ ਦਾ ਲਾਭ ਉਠਾਉਣ।

ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਵਿੰਦਰ ਜੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ । ਇਸ ਸਮਾਗਮ ਵਿੱਚ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ , ਦਲਜੀਤ ਸਿੰਘ , ਦਲਜਿੰਦਰ ਸਿੰਘ ਕਾਕਾ, ਭੁਪਿੰਦਰਜੀਤ ਸਿੰਘ, ਸੰਜੀਵ ਕੁਮਾਰ ਜੋਸ਼ੀ, ਮਨਪ੍ਰੀਤ ਵਾਲੀਆ, ਲੱਕੀ ਭਾਰਦਵਾਜ ਆਦਿ ਹਾਜ਼ਰ ਸਨ। ਇਸ ਸਮਾਗਮ ਵਿੱਚ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਡਾਲਾ ਦੀਆਂ ਸਾਰੀਆਂ ਸੁਪਰਵਾਈਜ਼ਰਾਂ ‘ਤੇ ਸਟਾਫ਼ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਕਪੂਰਥਲਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

Previous articleਅੰਨਪੜੵ ਧਰਮੀ…
Next articleਕੀ ਕੇਵਲ ਜੱਟ ਹੀ ਕਿਸਾਨੀ ਕਰਦਾ ਹੈ ?