ਚੰਡੀਗੜ੍ਹ- ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਧਰਨਾ ਦੇਣ ਅਤੇ ਪਥਰਾਅ ਕਰਨ ਦੀ ਚੰਡੀਗੜ੍ਹ ਖੇਤਰ ਦੇ ਦਰਜਨ ਧਾਰਮਿਕ ਇਮਾਮ ਅਤੇ ਮੁਸਲਿਮ ਜਥੇਬੰਦੀਆਂ ਦੇ ਆਗੂਆਂ ਨੇ ਨਿੰਦਾ ਕੀਤੀ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਨਨਕਾਣਾ ਸਾਹਿਬ ਵਾਸੀ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਸਾਜ਼ਿਸ਼ਕਰਤਾ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਗੱਲ ਦਾ ਪ੍ਰਗਟਾਵਾ ਮੋਲਾਨਾ ਅਜਮਲ ਖਾਂ, ਮੁਫ਼ਤੀ ਮੁਹੰਮਦ ਅਨਸ, ਮੋਲਾਨਾ ਮੁਹੰਮਦ ਇਮਰਾਨ ਵੱਲੋਂ ਸੈਕਟਰ-28 ’ਚ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ’ਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਦੂਜੇ ਧਰਮਾਂ ਦੇ ਧਾਰਮਿਕ ਸਥਾਨਾਂ ’ਤੇ ਹਮਲੇ ਕਰਨ ਦੀ ਆਗਿਆ ਨਹੀਂ ਦਿੰਦਾ ਹੈ, ਜੋ ਲੋਕ ਧਰਮ ਦੀ ਆੜ ਵਿਚ ਆਪਸੀ ਭਾਈਚਾਰੇ ਅੰਦਰ ਨਫ਼ਰਤ ਫੈਲਾ ਕੇ ਫਿਰਕੂ ਮਾਹੌਲ ਪੈਦਾ ਕਰਨ ਦੇ ਯਤਨ ਕਰ ਰਹੇ ਹਨ ਮੁਸਲਿਮ ਭਾਈਚਾਰਾ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਵਿਦੇਸ਼ ਮੰਤਰਾਲਾ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕੇ ਅਤੇ ਘੱਟ ਗਿਣਤੀ ਵਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
INDIA ਨਨਕਾਣਾ ਸਾਹਿਬ ’ਚ ਵਾਪਰੀ ਘਟਨਾ ਦੀ ਮੁਸਲਿਮ ਭਾਈਚਾਰੇ ਵੱਲੋਂ ਨਿੰਦਾ