ਨਨਕਾਣਾ ਸਾਹਿਬ ਦੀਆਂ ਘਟਨਾਵਾਂ ਵਿਰੁੱਧ ਵੱਖ ਵੱਖ ਥਾਵਾਂ ’ਤੇ ਰੋਸ ਮੁਜ਼ਾਹਰੇ

ਗੁਰਦਾਸਪੁਰ– ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਨੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਗੁਰਦੁਆਰੇ ’ਤੇ ਹੋਏ ਹਮਲੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਸਾੜਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਗੁਰਦੁਆਰੇ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰ ਲਿਆ ਗਿਆ ਅਤੇ ਉਸ ਨੂੰ ਧਰਮ ਪਰਿਵਰਤਨ ਕਰਨ ਲਈ ਮਜਬੂਰ ਕੀਤਾ ਗਿਆ। ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀਆਂ ਦੇ ਅੱਤਿਆਚਾਰ ਕਾਰਨ ਹੀ ਮੋਦੀ ਸਰਕਾਰ ਨੂੰ ਨਾਗਰਿਕਤਾ ਸੋਧ ਐਕਟ ਲਿਆਉਣ ਲਈ ਮਜਬੂਰ ਹੋਣਾ ਪਿਆ । ਇਹ ਬਿੱਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗ਼ਾਨਿਸਤਾਨ ਵਿਚ ਦੱਬੇ-ਕੁਚਲੇ ਘੱਟ ਗਿਣਤੀਆਂ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਇਸ ਘਟਨਾ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵੋਟਾਂ ਦੀ ਰਾਜਨੀਤੀ ਕਰਕੇ ਦੇਸ਼ ਨਾਲ ਨਹੀਂ ਖੇਡਣਾ ਚਾਹੀਦਾ। ਇਸ ਮੌਕੇ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ, ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੋਤੀ, ਸੀਨੀਅਰ ਭਾਜਪਾ ਆਗੂ ਨਰਿੰਦਰ ਡੋਗਰਾ, ਪ੍ਰਦੇਸ਼ ਕਾਰਜਕਾਰੀ ਮੈਂਬਰ ਸ਼ਿਵ ਵੀਰ ਸਿੰਘ ਰਾਜਨ, ਨੀਲਮ ਮਹੰਤ, ਜੋਗਿੰਦਰ ਸਿੰਘ ਛੀਨਾ, ਜ਼ਿਲ੍ਹਾ ਜਨਰਲ ਸਕੱਤਰ ਅਰੁਣ ਕੁਮਾਰ ਬਿੱਟਾ, ਰਾਜੇਸ਼ ਸ਼ਰਮਾ, ਉਪ ਪ੍ਰਧਾਨ ਜਤਿੰਦਰ ਪਰਦੇਸੀ, ਵਿਕਾਸ ਗੁਪਤਾ, ਅਲਕਾ ਮਹੰਤ, ਬਿੰਦੀਆ, ਰਵੀ ਮੋਹਨ, ਬਾਬਾ ਕਰਮ ਸਿੰਘ, ਜਸਬੀਰ ਸਿੰਘ, ਪਵਨ ਸ਼ਰਮਾ ਅਤੇ ਭਾਜਪਾ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਪਦ ਅਧਿਕਾਰੀ, ਮੰਡਲ ਪ੍ਰਧਾਨ, ਸਾਰੇ ਮੋਰਚਿਆਂ ਦੇ ਪ੍ਰਧਾਨ, ਗੁਰਦਾਸਪੁਰ ਦੇ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮੌਜੂਦ ਸਨ।

Previous articleCong protests outside Pak High Commission over Gurdwara attack
Next articleਪ੍ਰਧਾਨ ਮੰਤਰੀ ਵੱਲੋਂ ਮੰਤਰਾਲਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ