ਨਵਨੀਤ ਕੌਰ ਰਾਣਾ ਦੇ ਜਾਤੀ ਸਰਟੀਫਿਕੇਟ ਨੂੰ ਰੱਦ ਕਰਨ ਦੇ ਹੁਕਮ ’ਤੇ ਸੁਪਰੀਮ ਕੋਰਟ ਨੇ ਰੋਕ ਲਗਾਈ

ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਅਮਰਾਵਤੀ ਤੋਂ ਲੋਕ ਸਭਾ ਮੈਂਬਰ ਨਵਨੀਤ ਕੌਰ ਰਾਣਾ ਦੇ ਜਾਤੀ ਪ੍ਰਮਾਣ ਪੱਤਰ ਨੂੰ ਰੱਦ ਕਰਨ ਦੇ ਆਦੇਸ਼ ’ਤੇ ਅੱਜ ਰੋਕ ਲਗਾ ਦਿੱਤੀ। ਰਾਣਾ ਮਹਾਰਾਸ਼ਟਰ ਦੀ ਅਮਰਾਵਤੀ ਦੀ ਰਾਖਵੀਂ ਪਾਰਲੀਮਾਨੀ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਹੈ।

ਰਾਣਾ ਦੀ ਅਪੀਲ ‘ਤੇ ਵਿਚਾਰ ਕਰਦਿਆਂ ਜਸਟਿਸ ਵਿਨੀਤ ਸ਼ਰਨ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦੇ ਬੈਂਚ ਨੇ ਮਹਾਰਾਸ਼ਟਰ ਸਰਕਾਰ ਅਤੇ ਸੰਸਦ ਮੈਂਬਰ ਦੇ ਜਾਤੀ ਸਰਟੀਫਿਕੇਟ ਵਿਰੁੱਧ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੂੰ ਨੋਟਿਸ ਜਾਰੀ ਕੀਤੇ। ਹਾਈ ਕੋਰਟ ਨੇ 9 ਜੂਨ ਨੂੰ ਰਾਣਾ ਦੇ ਜਾਤੀ ਸਰਟੀਫਿਕੇਟ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਇਹ ਧੋਖਾਧੜੀ ਨਾਲ ਪ੍ਰਾਪਤ ਕੀਤਾ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਨਸਾ ’ਚ ‘ਉਤਰੇ’ ਭਾਰਤੀ ਹਵਾਈ ਫੌਜ ਦੇ 6 ਹੈਲੀਕਾਪਟਰ, ਵੇਖਣ ਲਈ ਲੋਕਾਂ ਦੀ ਵੱਡੀ ਭੀੜ ਜੁੜੀ
Next articleਰਾਜਸਥਾਨ ਤੋਂ ਬਾਅਦ ਉੜੀਸਾ ’ਚ ਡੀਜ਼ਲ ਨੇ ਸੈਂਕੜਾ ਮਾਰਿਆ, ਪੈਟਰੋਲ 28 ਤੇੇ ਡੀਜ਼ਲ 26 ਪੈਸੇ ਮਹਿੰਗੇ ਹੋਏ