ਪਾਕਿਸਤਾਨ ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ’ਚ ਸਾਬਕਾ ਪਾਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਜ਼ਮਾਨਤ ਦੇ ਦਿੱਤੀ ਹੈ। ਨਵਾਜ਼ ਨੂੰ ਸਿਹਤ ਨਾਸਾਜ਼ ਹੋਣ ਕਾਰਨ ਛੇ ਹਫ਼ਤਿਆਂ ਲਈ ਅਦਾਲਤ ਨੇ ਜ਼ਮਾਨਤ ਦਿੱਤੀ ਹੈ। ਸ਼ਰੀਫ਼ (69) ਲੰਘੇ ਵਰ੍ਹੇ ਦਸੰਬਰ ਤੋਂ ਜੇਲ੍ਹ ਵਿਚ ਹਨ ਤੇ ਰਿਸ਼ਵਤਖੋਰੀ ਦੇ ਮਾਮਲੇ ਵਿਚ 7 ਸਾਲ ਦੀ ਸਜ਼ਾ ਭੁਗਤ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਇਕ ਵਾਰ ਰੱਦ ਵੀ ਹੋ ਚੁੱਕੀ ਹੈ।