ਨਵੀਂ ਦਿੱਲੀ (ਸਮਾਜਵੀਕਲੀ) : ਸਚਿਨ ਪਾਇਲਟ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਹ ਰਾਜਸਥਾਨ ਦੇ ਉਪ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਹੇ। ਪਾਇਲਟ ਨੇ ਵਿਸ਼ੇਸ਼ ਗੱਲਬਾਤ ਵਿੱਚ ਇਹ ਵੀ ਕਿਹਾ ਕਿ ਉਨ੍ਹਾਂ ਨੇ ਰਾਜਸਥਾਨ ਵਿੱਚ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਸਖਤ ਮਿਹਨਤ ਕੀਤੀ ਸੀ।
ਪਾਇਲਟ ਨੇ ਕਿਹਾ ਕਿ ਰਾਜਸਥਾਨ ਦੇ ਕੁਝ ਨੇਤਾ ਅਫਵਾਹਾਂ ਫੈਲਾਅ ਰਹੇ ਹਨ ਕਿ ਮੈਂ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹਾਂ, ਜਦੋਂਕਿ ਇਹ ਸੱਚ ਨਹੀਂ ਹੈ। ਪਾਇਲਟ ਨੇ ਦੋਵਾਂ ਮਹੱਤਵਪੂਰਨ ਅਹੁਦਿਆਂ ਤੋਂ ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਅਜਿਹੀ ਜਨਤਕ ਟਿੱਪਣੀ ਕੀਤੀ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਉਹ ਆਪਣੀ ਨਵੀਂ ਪਾਰਟੀ ਬਣਾ ਸਕਦੇ ਹਨ।
ਪਾਇਲਟ ਅਜੇ ਵੀ ਦੇਖਣਾ ਚਾਹੁੰਦੇ ਹਨ ਕਿ ਉਨ੍ਹਾਂ ਨਾਲ ਕਿੰਨੇ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਅਾਪਣੇ ਅਗਲੇ ਕਦਮ ਬਾਰੇ ਫੈਸਲਾ ਕਰਨਗੇ।ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਤੇ ਰਾਜਸਥਾਨ ਦੇ ਇੰਚਾਰਜ ਅਵਿਨਾਸ਼ ਪਾਂਡੇ ਨੇ ਕਿਹਾ ਹੈ ਕਿ ਜੇ ਸਚਿਨ ਮੁਆਫ਼ੀ ਮੰਗ ਲੈਣ ਤਾ ਗੱਲ ਬਣ ਸਕਦੀ ਹੈ।