ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੇਤਾਵਾਂ ਦੀ ਅਗਲੀ ਰਣਨੀਤੀ ਘੜਨ ਲਈ ਮੀਟਿੰਗ ਜਾਰੀ ਹੈ। ਯੂਨੀਅਨਾਂ ਵੱਲੋਂ ਬਿਹਾਰ ਵਰਗੇ ਹੋਰ ਰਾਜਾਂ ਦੇ ਕਿਸਾਨਾਂ ਤੋਂ ਹਮਾਇਤ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਵਾਲਾ ਕਾਨੂੰਨ ਬਣਾਇਆ ਜਾਵੇ। ਸੋਮਵਾਰ ਨੂੰ ਕਿਸਾਨਾਂ ਨੇ 11 ਦੇ ਸਮੂਹਾਂ ਦੇ ਵੱਖ-ਵੱਖ ਵਿਰੋਧ ਸਥਾਨਾਂ ‘ਤੇ ਭੁੱਖ ਹੜਤਾਲ ਕੀਤੀ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ ਐਤਵਾਰ ਨੂੰ 40 ਯੂਨੀਅਨ ਨੇਤਾਵਾਂ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੂੰ ਕਾਨੂੰਨਾਂ ਵਿੱਚ ਸੋਧਾਂ ਦੇ ਇਸ ਤੋਂ ਪਹਿਲਾਂ ਦੇ ਪ੍ਰਸਤਾਵ ’ਤੇ ਆਪਣੀ ਚਿੰਤਾਵਾਂ ਦੱਸਣ ਅਤੇ ਗੱਲਬਾਤ ਦੇ ਅਗਲੇ ਦੌਰ ਲਈ ਨਵੀਂ ਤਰੀਕ ਦੀ ਚੋਣ ਕਰਨ ਲਈ ਕਿਹਾ ਹੈ।
HOME ਨਵੀਂ ਰਣਨੀਤੀ ਘੜਨ ਲਈ ਕਿਸਾਨ ਨੇਤਾਵਾਂ ਦੀ ਅਹਿਮ ਮੀਟਿੰਗ ਜਾਰੀ