‘ਨਵੀਂ ਸਿਟ ਲਈ ਿਦੱਤਾ ਸਮਾਂ ਹਾਈ ਕੋਰਟ ਵੱਲੋਂ ਨਿਰਧਾਰਤ’

ਚੰਡੀਗੜ੍ਹ (ਸਮਾਜ ਵੀਕਲੀ):ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਨਵੀਂ ਸਿਟ ਲਈ 6 ਮਹੀਨੇ ਦਾ ਸਮਾਂ ਸੂਬਾ ਸਰਕਾਰ ਨੇ ਨਹੀਂ ਬਲਕਿ ਹਾਈ ਕੋਰਟ ਨੇ ਤੈਅ ਕੀਤਾ ਹੈ ਪਰ ਟੀਮ ਮਿੱਥੇ ਸਮੇਂ ਤੋਂ ਪਹਿਲਾਂ ਵੀ ਜਾਂਚ ਮੁਕੰਮਲ ਕਰ ਸਕਦੀ ਹੈ। ਬੁਲਾਰੇ ਨੇ ਕਿਹਾ ਕਿ ਬੇਕਸੂਰਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਇਸ ਘਟਨਾ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਨੇ ਐੱਸਆਈਟੀ ਦੀ ਜਾਂਚ ਦੀ ਸਮਾਂ-ਸੀਮਾ ਸਬੰਧੀ ਅਦਾਲਤ ਦੇ ਫ਼ੈਸਲੇ ਦਾ ਵਿਰੋਧ ਕਰਨ ਦੀ ਥਾਂ ਨਵੀਂ ਐੱਸਆਈਟੀ ਦਾ ਗਠਨ ਕੀਤਾ। ਨਵੀਂ ਐੱਸਆਈਟੀ ਨੂੰ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਅਦਾਲਤੀ ਫ਼ੈਸਲੇ ਦੀ ਪਾਲਣਾ ਕਰਦਿਆਂ ਇਸ ਜਾਂਚ ਨੂੰ ਕਿਸੇ ਤਰਕਪੂਰਨ ਸਿੱੱਟੇ ’ਤੇ ਲਿਜਾਣ ਦਾ ਸਪੱਸ਼ਟ ਆਦੇਸ਼ ਦਿੱਤਾ ਗਿਆ ਹੈ।

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ’ਚ ਕਾਂਗਰਸ ਦੀ ਨਹੀਂ ਬਾਦਲਾਂ ਦੀ ਸਰਕਾਰ: ਸਿੱਧੂ
Next articleਨਵੀਂ ‘ਸਿਟ’ ਨੂੰ ਜਾਂਚ ਲਈ ਦਿੱਤਾ ਸਮਾਂ ਘਟਾਇਆ ਜਾਵੇ: ਬਾਜਵਾ