ਨਵੇਂ ਵਿੱਦਿਅਕ ਸੈਸ਼ਨ ਦੇ ਸ਼ੁਰੂਆਤ ਮੌਕੇ ਮਿੱਠੜਾ ਕਾਲਜ ਵਿੱਚ ਧਾਰਮਿਕ ਸਮਾਗਮ ਆਯੋਜਿਤ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ   ਵਿੱਦਿਅਕ ਸੈਸ਼ਨ ਦੋ ਹਜਾਰ ਵੀਹ ਇੱਕੀ ਵਿੱਚ ਵਧੀਆ ਕਾਰਗੁਜ਼ਾਰੀ ਲਈ ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ  ਕਵਿਡ ਬਿਮਾਰੀ ਦੇ ਚਲਦਿਆਂ ਵਿਦਿਆਰਥੀ ਹਨ ਦੀ ਗ਼ੈਰਹਾਜ਼ਰੀ ਵਿੱਚ ਸਮੂਹ ਸਟਾਫ ਮੈਂਬਰਾਂ ਅਤੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਜੀ ਵੱਲੋਂ ਪਾਠ ਕੀਤਾ ਗਿਆ  ਪਾਠ ਤੋਂ ਬਾਅਦ ਕੀਰਤਨ ਸਰਵਣ ਕੀਤਾ  ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ  ਅਰਦਾਸ ਕੀਤੀ     ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ਤੇ ਚੱਲਣ ਦੀ ਵੀ ਅਪੀਲ ਕੀਤੀ  ਅੰਤ ਵਿਚ ਉਨ੍ਹਾਂ ਨੇ ਵਿੱਦਿਅਕ ਵਰ੍ਹੇ ਦੋ ਹਜਾਰ ਵੀਹ ਇੱਕੀ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਧੀਆ ਨਤੀਜਿਆਂ ਦੀ ਆਸ ਕਰਦੇ ਹੋਏ ਉਨ੍ਹਾਂ ਨੂੰ ਪ੍ਰੇਰਿਤ ਕੀਤਾ
Previous articleਬੀੜ• ਗਗੜਾ ਚ ਸ੍ਰੋਮਣੀ ਅਕਾਲੀ ਦਲ ਨੂੰ ਝਟਕਾ
Next articleगुरुपुर्व को समर्पित कबड्डी कप 30 को राज्य में खेल संस्कृति को प्रफुलित करने के लिए हर ब्लाक में बनाये जा रहे पाँच खेल स्टेडियम -चीमा अंतरराष्ट्रीय नामी कबड्डी खिलाड़ी लेंगे भाग