ਨਸ਼ਾ ਤਸਕਰੀ ਮਾਮਲਾ: ਮਜੀਠੀਆ ਦੀ ਕੱਚੀ ਜ਼ਮਾਨਤ ਬਰਕਰਾਰ, ਪੱਕੀ ਬਾਰੇ ਸੁਣਵਾਈ 24 ਤੱਕ ਟਲੀ

Shiromani Akali Dal (SAD) leader Bikram Singh Majithia.

ਮੁਹਾਲੀ (ਸਮਾਜ ਵੀਕਲੀ):  ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਵਿੱਚ ਮਾਮਲੇ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜ਼ਮਾਨਤ ’ਤੇ ਸੁਣਵਾਈ 24 ਜਨਵਰੀ ਤੱਕ ਅੱਗੇ ਪੈ ਗਈ ਹੈ। ਮਜੀਠੀਆ ਦੀ ਪੱਕੀ ਜ਼ਮਾਨਤ ’ਤੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਅਕਾਲੀ ਆਗੂ ਨੂੰ ਪਹਿਲਾਂ ਦਿੱਤੀ ਕੱਚੀ ਜ਼ਮਾਨਤ ਦੇ ਹੁਕਮਾਂ ਨੂੰ ਬਰਕਰਾਰ ਰੱਖਦਿਆਂ ਪੱਕੀ ਜ਼ਮਾਨਤ ਬਾਰੇ ਸੁਣਵਾਈ 24 ਜਨਵਰੀ ਤੱਕ ਮੁਲਤਵੀ ਕਰ ਦਿੱਤੀ। 10 ਜਨਵਰੀ ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਨਸ਼ਾ ਤਸਕਰੀ ਮਾਮਲੇ ਵਿੱਚ ਆਰਜ਼ੀ ਅੰਤ੍ਰਿਮ ਜ਼ਮਾਨਤ ਮਨਜ਼ੂਰ ਕਰਦਿਆਂ ਅਕਾਲੀ ਆਗੂ ਜਾਂਚ ਵਿੱਚ ਸਹਿਯੋਗ ਦੇਣ ਲਈ ਸਿਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸੀ। ਉੱਚ ਅਦਾਲਤ ਨੇ ਕਈ ਸ਼ਰਤਾਂ ’ਤੇ ਆਧਾਰ ’ਤੇ ਮਜੀਠੀਆ ਨੂੰ ਕੱਚੀ ਜ਼ਮਾਨਤ ਦਿੱਤੀ ਸੀ, ਜਿਨ੍ਹਾਂ ਵਿੱਚ ਉਹ ਹਰ ਵੇਲੇ ਆਪਣਾ ਮੋਬਾਈਲ ਖੁੱਲ੍ਹਾ ਰੱਖਣਗੇ ਅਤੇ ਪੁਲੀਸ ਨੂੰ ਦੱਸੇ ਬਿਨਾਂ ਕਿਧਰੇ ਬਾਹਰ ਜਾਂ ਵਿਦੇਸ਼ ਨਹੀਂ ਜਾਣਗੇ ਅਤੇ ਨਾ ਹੀ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਮਨਸ਼ਾ ਨਾਲ ਨਿੱਜੀ ਤੌਰ ’ਤੇ ਕਿਸੇ ਅਧਿਕਾਰੀ ਨੂੰ ਮਿਲਣਗੇ ਜਾਂ ਫੋਨ ਕਰਨਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟਿਕੈਤ ਦਾ ਯੂ-ਟਰਨ: ਵਿਧਾਨ ਸਭਾ ਚੋਣਾਂ ’ਚ ਬੀਕੇਯੂ ਦਾ ਕਿਸੇ ਨੂੰ ਸਮਰਥਨ ਨਹੀਂ: ਟਿਕੈਤ
Next articleAAP fallen back on compromised CM candidate: Sukhbir Badal